ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਨੈਕਾਰਾਂ ਲਈ ਮੁਫ਼ਤ ਫਾਰਮ ਭਰਨ ਵਾਸਤੇ ਸਟਾਫ਼ ਨਿਯੁਕਤ ਕਰਾਂਗੇ: ਭੁੱਲਰ

04:42 AM Apr 29, 2025 IST
featuredImage featuredImage
ਜਲੰਧਰ ਵਿੱਚ ਰਿਕਾਰਡ ਚੈੱਕ ਕਰਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ।-ਫੋਟੋ: ਪੰਜਾਬੀ ਟ੍ਰਿਬਿਊਨ

ਹਤਿੰਦਰ ਮਹਿਤਾ

Advertisement

ਜਲੰਧਰ, 28 ਅਪਰੈਲ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਹਿਰ ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਜਾਂਚ ਕੀਤੀ ਤੇ ਡਰਾਈਵਿੰਗ ਟੈਸਟ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਕ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਉਨ੍ਹਾਂ ਤੋਂ ਫੀਡਬੈਕ ਮੰਗਿਆ। ਸ੍ਰੀ ਭੁੱਲਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਰਾਜ ਭਰ ਵਿੱਚ ਹਰ ਡਰਾਈਵਿੰਗ ਟੈਸਟ ਟਰੈਕ ’ਤੇ ਦੋ ਕਰਮਚਾਰੀਆਂ ਦੀ ਨਿਯੁਕਤੀ ਕਰੇਗੀ। ਇਹ ਕਰਮਚਾਰੀ ਬਿਨੈਕਾਰਾਂ ਨੂੰ ਆਨਲਾਈਨ ਅਰਜ਼ੀ ਫਾਰਮ ਮੁਫਤ ਭਰਨ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਆਰਟੀਓਜ਼ ਨੂੰ ਆਪਣੀਆਂ ਖਾਸ ਬੁਨਿਆਦੀ ਢਾਂਚਾਗਤ ਮੰਗਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਡਰਾਈਵਿੰਗ ਟੈਸਟ ਟਰੈਕਾਂ ਨੂੰ ਚਲਾਉਣ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਪ੍ਰਿੰਟਿੰਗ ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਪ੍ਰਿੰਟਿੰਗ ਲਈ ਨਵੇਂ ਟੈਂਡਰਾਂ ਨੂੰ ਜਲਦੀ ਹੀ ਅੰਤਿਮ ਰੂਪ ਦਿੱਤੇ ਜਾਣਗੇ। ਲੰਬਿਤ ਆਰ.ਸੀ. ਅਤੇ ਡੀ.ਐਲ. ਦੇ ਮੁੱਦੇ ਬਾਰੇ ਉਨ੍ਹਾਂ ਭਰੋਸਾ ਦਿੱਤਾ ਕਿ ਬੈਕਲਾਗ ਦੋ ਮਹੀਨਿਆਂ ਦੇ ਅੰਦਰ-ਅੰਦਰ ਸਾਫ਼ ਕਰ ਦਿੱਤਾ ਜਾਵੇਗਾ।
ਸ੍ਰੀ ਭੁੱਲਰ ਨੇ ਆਰਟੀਓ ਬਲਬੀਰ ਰਾਜ ਸਿੰਘ ਨੂੰ ਪਾਰਦਰਸ਼ਤਾ ਵਧਾਉਣ ਲਈ ਵੱਖ-ਵੱਖ ਟਰਾਂਸਪੋਰਟ ਸੇਵਾਵਾਂ ਲਈ ਫੀਸ ਚਾਰਟ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਬਾਅਦ ਵਿੱਚ ਉਨ੍ਹਾਂ ਜਲੰਧਰ ਬੱਸ ਸਟੈਂਡ ਵਿੱਚ ਪ੍ਰਾਈਵੇਟ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬਿਨਾਂ ਦਸਤਾਵੇਜ਼ਾਂ ਤੋਂ ਚੱਲਣ ਵਾਲੀਆਂ ਬੱਸਾਂ ਦੇ ਚਲਾਨ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਜ਼ਬਤ ਕੀਤਾ ਗਿਆ।

ਐੱਸਸੀ ਬੀਸੀ ਐਂਪਲਾਈਜ਼ ਯੂਨੀਅਨ ਵੱਲੋਂ ਆਰਟੀਓ ਦਫ਼ਤਰ ਪਹੁੰਚਣ ’ਤੇ ਸਵਾਗਤ
ਐੱਸਸੀ ਬੀਸੀ ਐਂਪਲਾਈਜ਼ ਯੂਨੀਅਨ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਆਰਟੀਓ ਦਫ਼ਤਰ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਯੂਨੀਅਨ ਵੱਲੋਂ ਮੰਤਰੀ ਨੂੰ ਪੰਜਾਬ ਰੋਡਵੇਜ਼ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਬੇਨਤੀ ਕੀਤੀ ਗਈ। ਪੰਜਾਬ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਕਮੀ ਨੂੰ ਦੂਰ ਕਰਨ ਦੀ ਵੀ ਗੱਲ ਕੀਤੀ ਗਈ। ਮੰਤਰੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਰਟੀਓ ਦਫ਼ਤਰ ਦੇ ਬਾਹਰ ਦੋ ਕੰਪਿਊਟਰ ਲਾਉਣ ਦੀ ਵੀ ਗੱਲ ਕੀਤੀ ਗਈ। ਰੋਡਵੇਜ਼ ਦੀਆਂ ਬਾਕੀ ਦੀਆਂ ਮੰਗਾਂ ਨੂੰ ਕੈਬਨਿਟ ਮੰਤਰੀ ਵੱਲੋਂ ਪੱਟੀ ਵਿੱਚ ਮਿਲ ਕੇ ਵਿਚਾਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਬਲਜੀਤ ਸਿੰਘ ਹੁਸ਼ਿਆਰਪੁਰੀ ਸੂਬਾ ਪ੍ਰਧਾਨ, ਰਮਨਦੀਪ ਸਿੰਘ ਕੈਸ਼ੀਅਰ, ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਤਸ਼ਿਵੰਦਰਜੀਤ ਸਿੰਘ ਕੈਸ਼ੀਅਰ, ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

Advertisement

ਫਗਵਾੜਾ ’ਚ ਵੀ ਚੈਕਿੰਗ
ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਥੇ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰ ਕੇ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਰਨਿੰਗ ਲਾਇਸੈਂਸ ਲਈ 500 ਰੁਪਏ ਤੇ ਪੱਕੇ ਡਰਾਈਵਿੰਗ ਲਾਇਸੈਂਸ ਲਈ 1385 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਾਇਸੈਂਸਾਂ, ਆਰ.ਸੀਜ਼ ਆਦਿ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਹਰ ਹਫ਼ਤੇ ਡਰਾਈਵਿੰਗ ਟੈਸਟ ਟਰੈਕਾਂ ਦਾ ਦੌਰਾ ਕਰ ਕੇ ਕੰਮ-ਕਾਜ ਦਾ ਜਾਇਜ਼ਾ ਲੈਣ। ਇਸ ਮੌਕੇ ਐੱਸ.ਡੀ.ਐੱਮ. ਜਸ਼ਨਜੀਤ ਸਿੰਘ, ਆਰ.ਟੀ.ਓ. ਮੇਜਰ ਇਰਵਿਨ ਕੌਰ ਤੇ ਹੋਰ ਹਾਜ਼ਰ ਸਨ।

Advertisement