ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿੱਟੂ ਵੱਲੋਂ ਪਾਰਟੀ ਵਰਕਰਾਂ ਸਮੇਤ ਪੁਲੀਸ ਕਮਿਸ਼ਨਰ ਦਫ਼ਤਰ ਦਾ ਘਿਰਾਓ

06:35 AM Dec 21, 2024 IST
ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ। -ਫੋਟੋ: ਪੰਜਾਬੀ ਟ੍ਰਿਬਿਊਨ
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 20 ਦਸੰਬਰ
Advertisement

ਸੂਫੀਆ ਚੌਕ ਨੇੜੇ ਢਾਬੇ ’ਤੇ ਭਾਜਪਾ ਦੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਤੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਬਾਬਾ ਵਿਚਾਲੇ ਹੋਏ ਝਗੜੇ ਤੋਂ ਬਾਅਦ ਲੁਧਿਆਣਾ ਪੁਲੀਸ ਨੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਾਲ ਲੈ ਕੇ ਗ੍ਰਿਫ਼ਤਾਰੀ ਦੇਣ ਲਈ ਇਥੇ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ। ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪਹੁੰਚਣ ’ਤੇ ਕੇਂਦਰੀ ਮੰਤਰੀ ਬਿੱਟੂ ਨੇ ਭਾਜਪਾ ਆਗੂਆਂ ਨੂੰ ਨਾਲ ਲੈ ਕੇ ਧਰਨਾ ਲਾ ਦਿੱਤਾ ਤੇ ਜ਼ਮੀਨ ’ਤੇ ਬੈਠ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਪੁਲੀਸ ਅੱਗੇ ਪੰਜ ਮੁੱਖ ਮੰਗਾਂ ਰੱਖੀਆਂ, ਜਿਨ੍ਹਾਂ ’ਤੇ ਪੁਲੀਸ ਨੇ ਭਰੋਸਾ ਦਿੱਤਾ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਗੱਲ ਕਹੀ। ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਧਰਨਾ ਖਤਮ ਕੀਤਾ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੁਲੀਸ ‘ਆਪ’ ਆਗੂਆਂ ਲਈ ਕੰਮ ਕਰ ਰਹੀ ਹੈ ਜਿਸ ਕਾਰਨ ਭਾਜਪਾ ਦੇ ਉਮੀਦਵਾਰਾਂ ਤੇ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਭਾਜਪਾ ਆਪਣਾ ਮੇਅਰ ਬਣਾਉਣ ਜਾ ਰਹੀ ਹੈ ਜਿਸ ਕਾਰਨ ‘ਆਪ’ ਸਰਕਾਰ ਅੰਦਰ ਘਬਰਾਹਟ ਪੈਦਾ ਹੋ ਰਹੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਆਪ’ ਵਰਕਰਾਂ ਨੇ ਬੀਤੀ ਰਾਤ ਹੰਗਾਮਾ ਕੀਤਾ ਅਤੇ ਧਮਕੀਆਂ ਵੀ ਦਿੱਤੀਆਂ ਪਰ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਤੇ ਆਗੂਆਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲੀਸ ਉਨ੍ਹਾਂ ਦੇ ਘਰ ਜਾ ਰਹੀ ਹੈ। ਇਸ ਕਰਕੇ ਉਹ ਖੁਦ ਗ੍ਰਿਫ਼ਤਾਰੀ ਦੇਣ ਲਈ ਪੁਲੀਸ ਕਮਿਸ਼ਨਰ ਦਫ਼ਤਰ ਪੁੱਜ ਗਏ ਹਨ ਤਾਂ ਜੋ ਉਨ੍ਹਾਂ ਦੇ ਵਰਕਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

Advertisement

ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਏਸੀਪੀ ਕੇਂਦਰੀ ਅਨਿਲ ਭਨੌਟ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਪੁਰਾਣਾ ਮਿੱਤਰ ਹੈ ਤੇ ਇਸ ਵੇਲੇ ਉਹ ਦੋਸਤੀ ਨਿਭਾਉਂਦਾ ਹੋਇਆ ਭਾਜਪਾ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਭਾਜਪਾ ਆਗੂਆਂ ਨੇ ਪੁਲੀਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣ, ਏਸੀਪੀ ਅਨਿਲ ਭਨੋਟ ਦਾ ਤੁਰੰਤ ਤਬਾਦਲਾ ਕੀਤਾ ਜਾਵੇ, ਵਾਰਡ 75 ਦੇ ਮੰਡਲ ਮੀਤ ਪ੍ਰਧਾਨ ਅਮਰਜੀਤ ਸਿੰਘ ਬਿੱਟੂ ਨੂੰ ਰਿਹਾਅ ਕੀਤਾ ਜਾਵੇ, ਭਾਜਪਾ ਉਮੀਦਵਾਰ ਵਿੱਕੀ ਸਹੋਤਾ ਤੇ ਉਸ ਦੇ ਪਰਿਵਾਰ ’ਤੇ ਹਮਲੇ ਦਾ ਕੇਸ ਦਰਜ ਕੀਤਾ ਜਾਵੇ ਤੇ ਸਾਬਕਾ ਭਾਜਪਾ ਕੌਂਸਲਰ ਗੁਰਦੀਪ ਸਿੰਘ ਨੀਟੂ ਨੂੰ ਢਾਬੇ ਅੰਦਰ ਘੇਰਨ ਵਾਲਿਆਂ ’ਤੇ ਮਾਮਲਾ ਦਰਜ ਕੀਤਾ ਜਾਵੇ। ਪੁਲੀਸ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਇਨ੍ਹਾਂ ਸਾਰੀਆਂ ਮੰਗਾਂ ’ਤੇ ਜਲਦ ਕਾਰਵਾਈ ਕੀਤੀ ਜਾਵੇਗੀ ਜਿਸ ਮਗਰੋਂ ਉਨ੍ਹਾਂ ਧਰਨਾਕਾਰੀਆਂ ਨੂੰ ਦਫ਼ਤਰ ਅੱਗਿਓਂ ਹਟਾ ਕੇ ਚਾਹ-ਪਾਣੀ ਪਿਲਾਇਆ ਤੇ ਰਵਾਨਾ ਕੀਤਾ।

 

Advertisement