ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਵੱਲੋਂ ਪਿਸਤੌਲਾਂ ਸਣੇ ਦੋ ਕਾਬੂ

03:57 AM Jun 14, 2025 IST
featuredImage featuredImage

 

Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਜੂਨ

Advertisement

ਬੀਐਸਐਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਅੰਮ੍ਰਿਤਸਰ ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਮੌਕੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਂਝਾ ਅਪਰੇਸ਼ਨ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਰੋਡ ਨਾਲ ਲੱਗਦੇ ਇਲਾਕੇ ਵਿੱਚ ਕੀਤਾ ਗਿਆ। ਇਸ ਸਬੰਧ ਵਿੱਚ ਬੀਐਸਐਫ ਨੂੰ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸਰਹੱਦੀ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਵੱਲੋਂ ਤਸਕਰੀ ਨਾਲ ਸਬੰਧਤ ਕੋਈ ਕਾਰਵਾਈ ਕੀਤੀ ਗਈ ਹੈ। ਬੀਐਸਐਫ ਅਤੇ ਏਐਨਟੀਐਫ ਦੀ ਸਾਂਝੀ ਟੀਮ ਨੇ ਇਸ ਮਾਮਲੇ ਵਿੱਚ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ। ਇਨ੍ਹਾਂ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਵਸਨੀਕ ਵਜੋਂ ਹੋਈ ਹੈ।

Advertisement