ਬੀਐੱਸ ਸੰਧੂ ਸਕੂਲ ਦਾ ਵਿਦਿਅਕ ਸੈਸ਼ਨ ਸ਼ੁਰੂ
05:28 AM Apr 03, 2025 IST
ਦੇਵੀਗੜ੍ਹ: ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿੱਚ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਤੇ ਉਪਰੰਤ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦੀਕਸ਼ਿਤ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਆ। -ਪੱਤਰ ਪ੍ਰੇਰਕ
Advertisement
Advertisement