ਬੀਕੇਯੂ ਉਗਰਾਹਾਂ ਦੀ ਮੀਟਿੰਗ
05:55 AM Jun 04, 2025 IST
ਪੱਤਰ ਪ੍ਰੇਰਕ
Advertisement
ਭਵਾਨੀਗੜ੍ਹ, 3 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਅਤੇ ਜਸਵੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਵਿਖੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਜਥੇਬੰਦੀ ਵੱਲੋਂ ਪੱਕਾ ਮੋਰਚਾ ਲਗਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਧੱਕੇ ਨਾਲ ਕਿਸੇ ਵੀ ਕਿਸਾਨਾਂ ਦੀ ਜ਼ਮੀਨ ’ਤੇ ਕਾਰਪੋਰੇਟ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਮੀਟਿੰਗ ਵਿੱਚ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਸਤਵਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਤੇ ਗੁਰਦੇਵ ਸਿੰਘ ਆਲੋਅਰਖ ਆਦਿ ਹਾਜ਼ਰ ਸਨ।
Advertisement
Advertisement