ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪੰਜਾਬ ਬੰਦ ਬਾਰੇ ਮੀਟਿੰਗ

05:55 AM Dec 27, 2024 IST
ਖੇਤਰੀ ਪ੍ਰਤੀਨਿਧ
Advertisement

ਰਾਮਪੁਰਾ ਫੂਲ, 26 ਦਸੰਬਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਕਮੇਟੀ ਦੀ ਅਹਿਮ ਬੈਠਕ ਰਾਮਪੁਰਾ ਸਥਿਤ ਜਥੇਬੰਦੀ ਦੇ ਦਫ਼ਤਰ ’ਚ ਹੋਈ। ਇਸ ਮੌਕੇ ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਕੀਤੀ ਜਦਕਿ ਸੂਬਾ ਜਨਰਲ ਸਕੱਤਰ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਮੀਟਿੰਗ ਦੌਰਾਨ ਵੱਖ ਵੱਖ ਏਜੰਡਿਆਂ ਉੱਪਰ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਤੇ ਚੱਲ ਰਹੇ ਕਿਸਾਨੀ ਘੋਲ ਨੂੰ ਲੈਕੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸੂਬਾ ਜਨਰਲ ਸਕੱਤਰ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਨੇ ਦੱਸਿਆ ਕਿ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 25ਵਾਂ ਦਿਨ ਹੋ ਚੁੱਕਿਆ ਹੈ ਜਿਸ ਨੂੰ ਲੈ ਕੇ ਉਨ੍ਹਾਂ ਦੀ ਸਿਹਤ ਹਾਲਤ ਗੰਭੀਰ ਬਣਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੋਹਾਂ ਫੋਰਮਾਂ ਦੇ ਸਾਂਝੇ ਫ਼ੈਸਲੇ ਤਹਿਤ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਨ ਲਈ ਹਾਜ਼ਰ ਜ਼ਿਲ੍ਹਾ ਕਮੇਟੀ ਆਗੂਆਂ ਨੂੰ ਅੱਗੇ ਬਲਾਕਾਂ ਤੇ ਪਿੰਡਾਂ ਅੰਦਰ ਵੱਧ ਤੋਂ ਵੱਧ ਪ੍ਰਚਾਰ ਕਰਕੇ ਇਸ ਸੱਦੇ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਾਮਬੰਦੀ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬਲਾਕ ਰਾਮਪੁਰਾ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਪਿਛਲੇ ਦਿਨੀਂ ਜਥੇਬੰਦੀ ਦੇ ਸਵੀਧਾਨ ਤੋਂ ਉਲਟ ਜਾ ਕੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਹੈ।

Advertisement

 

Advertisement