ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਰਾਜੇਵਾਲ ਦੀ ਮੀਟਿੰਗ

05:19 AM May 04, 2025 IST
featuredImage featuredImage
ਮੇਜਰ ਸਿੰਘ ਮੱਟਰਾਂ
Advertisement

ਭਵਾਨੀਗੜ੍ਹ, 3 ਮਈ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਪੰਜਾਬ ਦੇ ਪਾਣੀ ’ਤੇ ਵੱਡਾ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਝੱਖੜ ਕਾਰਨ ਬਿਜਲੀ ਦੀਆਂ ਲਾਈਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਕੇ ਜਲਦੀ ਬਿਜਲੀ ਸਪਲਾਈ ਸ਼ੁਰੂ ਕੀਤੀ ਜਾਵੇ। ਮੀਟਿੰਗ ਦੌਰਾਨ ਪਹਿਲਗਾਮ ਵਿੱਚ ਸੈਲਾਨੀਆਂ ਦੀ ਹੱਤਿਆ ਦੀ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ 13 ਮਈ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਐੱਸਕੇਐੱਮ ਦੇ ਸੱਦੇ ’ਤੇ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਬਲਾਕ ਸਕੱਤਰ ਜਗਸੀਰ ਸਿੰਘ ਬਾਲਦ ਕਲਾਂ, ਬਲਾਕ ਜਨਰਲ ਸਕੱਤਰ ਗਿਆਨ ਸਿੰਘ ਭਵਾਨੀਗੜ੍ਹ, ਰੋਹੀ ਸਿੰਘ ਮੀਤ ਪ੍ਰਧਾਨ, ਯਾਦਵਿੰਦਰ ਸਿੰਘ ਬਲਾਕ ਪ੍ਰੈੱਸ ਸਕੱਤਰ, ਕੁਲਤਾਰ ਸਿੰਘ ਘਰਾਚੋਂ, ਹਰਦੀਪ ਸਿੰਘ ਬਾਸੀਅਰਖ, ਸੁਖਵਿੰਦਰ ਸਿੰਘ ਕਪਿਆਲ , ਕਰਮ ਸਿੰਘ ਮਾਝਾ, ਅਜਮੇਰ ਸਿੰਘ ਤੇ ਕੁਲਵਿੰਦਰ ਸਿੰਘ ਫੋਜੀ ਆਦਿ ਹਾਜ਼ਰ ਸਨ।

Advertisement

 

Advertisement