ਬੀਕੇਯੂ ਰਾਜੇਵਾਲ ਬਲਾਕ ਧੂਰੀ ਤੇ ਸ਼ੇਰਪੁਰ ਦੀ ਮੀਟਿੰਗ
04:03 AM Jun 19, 2025 IST
ਨਿੱਜੀ ਪੱਤਰ ਪ੍ਰੇਰਕ
ਧੂਰੀ, 18 ਜੂਨ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਬਲਾਕ ਪ੍ਰਧਾਨ ਸ਼ੇਰਪੁਰ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅਮਰੀਕਾ ਸਮੇਤ ਹੋਰ ਵੱਡੀਆਂ ਤਾਕਤਾਂ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਸਕੱਤਰ ਰਛਪਾਲ ਸਿੰਘ ਦੋਹਲਾ, ਜਗਰੂਪ ਸਿੰਘ ਸਰਪ੍ਰਸਤ, ਬਲਵਿੰਦਰ ਸਿੰਘ ਜੱਖਲਾਂ, ਗੁਰਜੀਤ ਸਿੰਘ ਭੜੀ ਮਾਨਸਾ ਆਦਿ ਹਾਜ਼ਰ ਸਨ।
Advertisement
Advertisement