ਬੀਡੀਪੀਓ ਦਫ਼ਤਰ ’ਚ ਰੁਜ਼ਗਾਰ ਕੈਂਪ ਅੱਜ
05:14 AM May 20, 2025 IST
ਬਟਾਲਾ: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਬੀਡੀਪੀਓ ਦਫਤਰ ਬਟਾਲਾ ਵਿੱਚ 20 ਮਈ ਨੂੰ ਪਲੇਸਮੈਂਟ ਕੈਂਪ ਲੱਗੇਗਾ। ਇਸ ਦੌਰਾਨ ਸਕਿਊਰਿਟੀ ਅਤੇ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਊਰਿਟੀ ਗਾਰਡ ਲਈ (ਲੜਕਿਆਂ) ਦੀਆਂ ਪੋਸਟਾਂ ਲਈ ਇੰਟਰਵਿਊ ਸਵੇਰੇ ਦਸ ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸਕਿਊਰਿਟੀ ਗਾਰਡ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਮੁੰਡਿਆਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਤਨਖਾਹ 17 ਹਜ਼ਾਰ ਤੋਂ 19 ਹਜ਼ਾਰ ਹੈ। ਉਮੀਦਵਾਰ ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਵਿੱਦਿਅਕ ਸਰਟੀਫਿਕੇਟ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। -ਨਿੱਜੀ ਪੱਤਰ ਪ੍ਰੇਰਕ
Advertisement
Advertisement