ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਬੀਐੱਮਬੀ ਮਾਮਲਾ: ਇਨੈਲੋ ਵੱਲੋਂ ਸੂਬਾ ਪੱਧਰੀ ਮੁਜ਼ਾਹਰੇ

05:01 AM May 06, 2025 IST
featuredImage featuredImage
ਯਮੁਨਾਨਗਰ ਵਿੱਚ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਇਨੈਲੋ ਆਗੂ ਅਤੇ ਵਰਕਰ।

ਦਵਿੰਦਰ ਸਿੰਘ
ਯਮੁਨਾਨਗਰ, 5 ਮਈ
ਭਾਖੜਾ ਪਾਣੀ ਵਿਵਾਦ ਦੇ ਮੁੱਦੇ ’ਤੇ ਇੰਡੀਅਨ ਨੈਸ਼ਨਲ ਲੋਕ ਦਲ ਸੜਕਾਂ ’ਤੇ ਉਤਰ ਆਇਆ। ਅੱਜ ਪਾਰਟੀ ਦੇ ਵਰਕਰਾਂ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤੇ । ਇਸ ਸਬੰਧ ਵਿੱਚ, ਵੱਡੀ ਗਿਣਤੀ ਵਿੱਚ ਇਨੈਲੋ ਵਰਕਰ ਮਿੰਨੀ ਸਕੱਤਰੇਤ ਦੇ ਸਾਹਮਣੇ ਅਨਾਜ ਮੰਡੀ ਵਿੱਚ ਇਕੱਠੇ ਹੋਏ ਅਤੇ ਪ੍ਰਦਰਸ਼ਨ ਕੀਤਾ । ਪਾਰਟੀ ਆਗੂਆਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਅਤੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਇਨੈਲੋ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਸ਼ਵਨੀ ਦੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਅਣਮਨੁੱਖੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ’ਤੇ ਕੌਝੀ ਰਾਜਨੀਤੀ ਕਰ ਰਹੇ ਹਨ ਅਤੇ ਉਹ ਦਿੱਲੀ ਵਿਧਾਨ ਸਭਾ ਵਿੱਚ ਆਪਣੀ ਹਾਰ ਦਾ ਬਦਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੀਬੀਐੱਮਬੀ ਦੇ ਹੁਕਮਾਂ ਦੀ ਅਣਦੇਖੀ ਨਹੀਂ ਕਰ ਸਕਦੀ । ਪਹਿਲਾਂ ਵੀ ਚਾਰਾਂ ਰਾਜਾਂ ਨੂੰ ਪਾਣੀ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਨੂੰ 4500 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ, ਜਦੋਂਕਿ ਇਸ ਤੋਂ ਪਹਿਲਾਂ ਦਸ ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾਂਦਾ ਸੀ। ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਪਾਣੀ ਦੀ ਭਾਰੀ ਘਾਟ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਪਾਣੀ ਦੇ ਇਸ ਮੁੱਦੇ ’ਤੇ ਹਰਿਆਣਾ ਦੇ ਲੋਕਾਂ ਦੀ ਲੜਾਈ ਵਿੱਚ ਭਾਜਪਾ ਦੇ ਨਾਲ ਹੈ । ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਸੂਬਾ ਭਾਜਪਾ ਸਰਕਾਰ ਵੱਲੋਂ ਇਸ ਮੁੱਦੇ ’ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ । ਯਮੁਨਾਨਗਰ ਤੋਂ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਣੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਪਹਿਲਾਂ ਮਨੁੱਖਾਂ ਅਤੇ ਜਾਨਵਰਾਂ ਲਈ ਅਤੇ ਫਿਰ ਖੇਤੀਬਾੜੀ ਲਈ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁੱਦੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਹਰਿਆਣਾ ਨੂੰ ਪਾਣੀ ਦੇਣਾ ਚਾਹੀਦਾ ਹੈ। ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

Advertisement