ਬੀਬੀ ਗੁਲਾਬ ਕੌਰ ਨੂੰ ਸਮਰਪਿਤ ਹੋਵੇਗਾ ਮੇਲਾ ਗ਼ਦਰੀ ਬਾਬਿਆਂ ਦਾ
05:26 AM Jun 01, 2025 IST
ਪੱਤਰ ਪ੍ਰੇਰਕ
ਜਲੰਧਰ, 31 ਮਈ
ਇਸ ਵਾਰ ਦਾ 34ਵਾਂ ਮੇਲਾ ਗ਼ਦਰੀ ਬਾਬਿਆਂ ਦਾ ਗ਼ਦਰ ਲਹਿਰ ਦੀ ਸਿਰਮੌਰ ਵੀਰਾਂਗਣਾ, ਗ਼ਦਰੀ ਗੁਲਾਬ ਬੀਬੀ ਗੁਲਾਬ ਕੌਰ ਦੇ ਵਿਛੋੜੇ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋਏਗਾ। ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਹੁਣ ਤੋਂ ਹੀ ਦੇਸ਼-ਵਿਦੇਸ਼ ਵਸਦੇ ਗ਼ਦਰੀ ਸੰਗਰਾਮੀਆਂ ਦੇ ਵਾਰਸਾਂ ਵੱਲੋਂ ਥਾਈਂ-ਥਾਈਂ ਸਮਾਗਮ, ਪ੍ਰਚਾਰ ਮੁਹਿੰਮ ਤੇ ਕਾਫ਼ਲੇ ਬੰਨ੍ਹ ਕੇ ਪਹਿਲੀ ਨਵੰਬਰ 2025 ਨੂੰ ਸਿਖ਼ਰਾਂ ਛੋਹਣ ਵਾਲੇ ਮੇਲੇ ਵਿੱਚ ਹੁੰਮ-ਹੁਮਾ ਕੇ ਸ਼ਾਮਲ ਹੋਣ ਲਈ ਤਿਆਰੀਆਂ ਆਰੰਭ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ 28 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਣੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਭਖ਼ਦੇ ਮੁੱਦਿਆਂ ਉਪਰ ਵਿਸ਼ੇਸ਼ ਚਰਚਾ ਕੀਤੀ ਜਾਏਗੀ।
Advertisement
Advertisement