ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਬੀ ਭਾਨੀ ਦਾ ਜਨਮ ਦਿਹਾੜਾ ਮਨਾਇਆ

05:14 AM May 04, 2025 IST
featuredImage featuredImage

ਐੱਸਏਐੱਸ ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੀਬੀ ਭਾਨੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਰਵਿੰਦਰ ਸਿੰਘ ਦੇ ਢਾਡੀ ਜਥੇ ਨੇ ਬੀਬੀ ਭਾਨੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸਰੂਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਅਮਰਜੀਤ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨਾ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਮ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ

Advertisement

Advertisement