ਬੁਟੇਰਲਾ ਵੱਲੋਂ ਗੁਰਪ੍ਰੀਤ ਬਡਹੇੜੀ ਨੂੰ ਵਧਾਈ
05:13 AM May 04, 2025 IST
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਅਤੇ ਚੰਡੀਗੜ੍ਹ ਸਟੇਟ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਹਰਦੀਪ ਸਿੰਘ ਬੁਟੇਰਲਾ ਨੇ ਅੱਜ ਬੈਂਕ ਦੇ ਆਪਣੇ ਸਾਥੀ ਡਾਇਰੈਕਟਰ ਗੁਰਪ੍ਰੀਤ ਸਿੰਘ ਬਡਹੇੜੀ ਨੂੰ ‘ਆਪ’ ਦੀ ਚੰਡੀਗੜ੍ਹ ਇਕਾਈ ਵੱਲੋਂ ਸਟੇਟ ਸਕੱਤਰ ਚੁਣੇ ਜਾਣ ’ਤੇ ਵਧਾਈ ਦਿੱਤੀ। ਆਪਣੇ ਦਫ਼ਤਰ ਵਿੱਚ ਸਮਾਗਮ ਦੌਰਾਨ ਪਾਰਟੀ ਦੇ ਹੋਰਨਾਂ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਗੱਲਬਾਤ ਕਰਦਿਆਂ ਸ੍ਰੀ ਬੁਟੇਰਲਾ ਨੇ ਕਿਹਾ ਕਿ ਪਾਰਟੀ ਵੱਲੋਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਬਡਹੇੜੀ ਦੀ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ, ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਭਰੋਸਾ ਵੀ ਦਿਵਾਇਆ। -ਪੱਤਰ ਪ੍ਰੇਰਕ
Advertisement
Advertisement