ਬੁਢਲਾਡਾ ’ਚ ਸਾਈਬਰ ਜਾਗਰੂਕਤਾ ਤੇ ਨਸ਼ਾ ਰੋਕਥਾਮ ਕੈਂਪ
05:19 AM Jan 03, 2025 IST
ਬੁਢਲਾਡਾ: ਨੌਜਵਾਨਾਂ ਵਿੱਚ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਅਤੇ ਸਾਈਬਰ ਅਪਰਾਧ ਤੋਂ ਸੁਰੱਖਿਅਤ ਰੱਖਣ ਲਈ ਈਬਰ ਜਾਗਰੂਕਤਾ ਅਤੇ ਨਸ਼ਾ ਰੋਕਥਾਮ ਕੈਂਪ ਲਾਇਆ ਗਿਆ। ਐੱਸਪੀ ਗੁਰਸ਼ਰਨ ਸਿੰਘ ਨੇ ਕਿਹਾ ਕਿ ਨਸ਼ਾ ਘਰ-ਘਰ ਵਿੱਚ ਦਾਖਲ ਹੋ ਰਿਹਾ ਹੈ। ਉਨ੍ਹਾਂ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰ ਜਾਂ ਪੁਲੀਸ ਦੇ ਯਤਨਾਂ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ। ਕੈਂਪ 'ਚ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ ਐੱਸਪੀ ਗੁਰਸ਼ਰਨ ਸਿੰਘ ਨੇ ਨਸ਼ੇ ਅਤੇ ਸਾਈਬਰ ਅਪਰਾਧਾਂ ਨਾਲ ਜੁੜੇ ਖਤਰਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਐੱਸਐੱਚਓ ਬਲਕੌਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਪਬਲਿਕ ਦੇ ਹਰ ਸਵਾਲ ਦਾ ਜਵਾਬ ਦਿੱਤਾ ਅਤੇ ਉਨ੍ਹਾਂ ਨੇ ਭਾਰਤੀ ਸਮਾਜ ਵਿੱਚ ਨਸ਼ੇ ਨਾਲ ਜੁੜੀਆਂ ਸਮੱਸਿਆਵਾਂ ਦੀ ਗੰਭੀਰਤਾ ’ਤੇ ਚਰਚਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement