ਬੁਢਲਾਡਾ ਸ਼ਹਿਰ ਦੇ ਫੁਹਾਰਾ ਚੌਕ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
07:54 AM Apr 09, 2025 IST
ਮਾਨਸਾ(ਜੋਗਿੰਦਰ ਸਿੰਘ ਮਾਨ): ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆਂ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਅੱਜ ਬੁਢਲਾਡਾ ਸ਼ਹਿਰ ਦੇ ਫੁਹਾਰਾ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਡਲ ਪ੍ਰਧਾਨ ਕੁਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਸਾਬਕਾ ਵਿਧਾਇਕ ਭਾਜਪਾ ਆਗੂ ਮੰਗਤ ਰਾਮ ਬਾਂਸਲ ਨੇ ਵੀ ਇਸ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾ ਵਿਗੜ ਚੁੱਕੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ ਨੇ ਕਿਹਾ ਕਿ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਦੇ ਨਾਂਅ ਹੇਠ ਸਿਆਸੀ ਪਿੜਾ ਵਜੋਂ ਵਰਤ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ।
Advertisement
Advertisement
Advertisement