ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਕ ਮਾਰਕੀਟ ਦੇ ਦੁਕਾਨਦਾਰਾਂ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

05:07 AM Nov 28, 2024 IST
ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ।

ਮੁਕੇਸ਼ ਕੁਮਾਰ
ਚੰਡੀਗੜ੍ਹ, 27 ਨਵੰਬਰ
ਓਲਡ ਬੁੱਕ ਮਾਰਕੀਟ ਐਸੋਸੀਏਸ਼ਨ (ਓਬੀਐਮਏ) ਦਾ ਵਫ਼ਦ ਕੌਂਸਲਰ ਸੌਰਭ ਜੋਸ਼ੀ ਦੀ ਅਗਵਾਈ ਵਿੱਚ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੂੰ ਮਿਲਿਆ। ਮੀਟਿੰਗ ਦਾ ਮੁੱਖ ਉਦੇਸ਼ ਮਾਰਕੀਟ ਦੇ ਵਿਕਰੇਤਾਵਾਂ ਦੀਆਂ ਸਾਈਟਾਂ ਨੂੰ ਲਾਇਸੈਂਸਧਾਰੀ ਸ਼੍ਰੇਣੀ ਤੋਂ ਲੀਜ਼ਹੋਲਡ ਮਾਲਕੀ ਵਿੱਚ ਬਦਲਣ ਬਾਰੇ ਮੰਗ ਪੱਤਰ ਦੇਣਾ ਸੀ। ਇਸ ਮੌਕੇ ਏਰੀਆ ਕੌਂਸਲਰ ਸੌਰਭ ਜੋਸ਼ੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਇੱਥੋਂ ਦੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇ ਦੇਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਪੁਰਾਣੀਆਂ ਪੁਸਤਕਾਂ ਦੀ ਸੈਕਟਰ-15 ਸਥਿਤ ਮਾਰਕੀਟ ਚੰਡੀਗੜ੍ਹ ਦੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਲੀਜ਼ਹੋਲਡ ਪ੍ਰਣਾਲੀ ਦੇ ਤਹਿਤ ਵਿਕਰੇਤਾਵਾਂ ਨੂੰ ਮਾਲਕੀ ਦੇ ਅਧਿਕਾਰ ਪ੍ਰਦਾਨ ਕਰਨ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋਵੇਗੀ ਅਤੇ ਨਾਲ ਹੀ ਨਗਰ ਨਿਗਮ ਨੂੰ ਮਾਲੀਆ ਵੀ ਮਿਲੇਗਾ। ਕੌਂਸਲਰ ਸੌਰਭ ਜਸ਼ੀ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਚਿੰਤਾਵਾਂ ’ਤੇ ਕਾਨੂੰਨੀ ਰਾਏ ਲਈ ਜਾਵੇਗੀ ਅਤੇ ਮਾਮਲਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਕੋਲ ਉਠਾਇਆ ਜਾਵੇਗਾ।
ਵਫ਼ਦ ਵਿਚ ਸ਼ਾਮਲ ਓਲਡ ਬੁੱਕ ਮਾਰਕੀਟ ਐਸੋਸੀਏਸ਼ਨ ਦੇ ਮੈਂਬਰ ਸੰਦੀਪ ਕੁਮਾਰ, ਸੁਰੇਸ਼ ਕੁਮਾਰ, ਸ੍ਰੀਨਿਵਾਸ ਨੇ ਮਾਰਕੀਟ ਦੇ ਦੁਕਾਨਦਾਰਾਂ ਦੀ ਮੰਗ ਨੂੰ ਨਗਰ ਨਿਗਮ ਕਮਿਸ਼ਨਰ ਤੱਕ ਪਹੁੰਚਾਉਣ ਲਈ ਏਰੀਆ ਕੌਂਸਲਰ ਸੌਰਭ ਜੋਸ਼ੀ ਦਾ ਧੰਨਵਾਦ ਕੀਤਾ।

Advertisement

Advertisement