ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਧ ਰਾਮ ਵੱਲੋਂ ਬੁਢਲਾਡਾ ਹਲਕੇ ਦੇ ਪਿੰਡਾਂ ’ਚ ਨਸ਼ਾ ਵਿਰੋਧੀ ਜਨ ਸਭਾਵਾਂ

06:09 AM Jun 07, 2025 IST
featuredImage featuredImage
ਵਿਧਾਇਕ ਬੁੱਧ ਰਾਮ ਪਿੰਡ ਮੰਡੇਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 6 ਜੂਨ
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ ਛੇ ਪਿੰਡਾਂ ’ਚ ਨਸ਼ਾ ਵਿਰੋਧੀ ਜਨ ਸਭਾਵਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜੇ ਨਸ਼ਾ ਕਰਨ ਵਾਲਾ ਹਰ ਵਿਅਕਤੀ ਦ੍ਰਿੜ ਨਿਸ਼ਚਾ ਕਰ ਲਵੇ ਤਾਂ ਉਹ ਆਸਾਨੀ ਨਾਲ ਨਸ਼ਿਆਂ ਦੇ ਜਾਲ ’ਚੋਂ ਬਾਹਰ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜੰਗ ਹੋਰ ਵੀ ਤੇਜ਼ ਕਰ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹ ਅੱਜ ਹਲਕੇ ਦੇ 6 ਪਿੰਡਾਂ ਖੁਡਾਲ ਕਲਾਂ, ਸ਼ੇਖੂਪੁਰ ਖੁਡਾਲ, ਬਖ਼ਸ਼ੀਵਾਲਾ, ਕਾਹਨਗੜ੍ਹ, ਜੁਗਲਾਨ ਅਤੇ ਮੰਡੇਰ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕੀਤੀਆਂ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਸੁਚੱਜੇ ਢੰਗ ਨਾਲ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਜਾਲ ’ਚੋਂ ਬਾਹਰ ਨਿਕਲਣ ਅਤੇ ਆਪਣੇ ਪੈਰਾਂ-ਸਿਰ ਖੜ੍ਹੇ ਹੋ ਕੇ ਖੁਦ ਦਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਨਾਲ ਨੌਜਵਾਨ ਗ਼ਲਤ ਰਾਹ ਵੱਲ ਤੁਰ ਪੈਂਦੇ ਹਨ ਅਤੇ ਜਾਣੇ-ਅਣਜਾਣੇ ਨਸ਼ਿਆਂ ਦੇ ਨਾਲ-ਨਾਲ ਗੁਨਾਹ ਵੀ ਕਰਨ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਉਹ ਆਪਣੀ ਜ਼ਿੰਦਗੀ ਨੂੰ ਬਰਬਾਦੀ ਵੱਲ ਧਕੇਲ ਦਿੰਦੇ ਹਨ।
ਉਨ੍ਹਾਂ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਵਾਈ।

Advertisement

Advertisement
Advertisement