ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ
05:29 AM Jul 02, 2025 IST
ਪਠਾਨਕੋਟ: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਵੱਲੋਂ ਪਾਰਟੀ ਦਫਤਰ ਮਨਵਾਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਪੁੱਜੇ ਹੋਏ ਆਗੂਆਂ ਨਾਲ ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਜੇ ਸ਼ਰਮਾ, ਰਾਕੇਸ਼ ਪਠਾਨੀਆ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਜੋਗਾ ਸਿੰਘ, ਦੀਪਕ ਸ਼ਰਮਾ, ਰਾਜੀਵ ਕੁਮਾਰ ਆਦਿ ਵੀ ਹਾਜ਼ਰ ਸਨ। ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸੰਗਠਿਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ਿਲ੍ਹਾ ਪਰਿਸ਼ਦ ਬਲਾਕ ਸਮਿਤੀ ਚੋਣਾਂ ਲਈ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement