ਬੇਅਦਬੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇ: ਤਰਸੇਮ ਸਿੰਘ
05:30 AM May 11, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 10 ਮਈ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਹੇ ਟਾਵਰ ਮੋਰਚੇ ਵਿੱਚ ਭਾਵੇਂ ਅੱਜ ਹੋਣ ਵਾਲਾ ਇੱਕਠ ਭਾਰਤ-ਪਾਕਿਸਤਾਨ ਵਿਚ ਚੱਲ ਰਹੇ ਤਣਾਅ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਫਿਰ ਵੀ ਸਹਿਜ ਪਾਠ ਦਾ ਭੋਗ ਪਾਇਆ ਗਿਆ ਅਤੇ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ ਅਤੇ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਦੀ ਵਿਵਸਥਾ ਕੀਤੀ ਜਾਵੇ।
Advertisement
Advertisement