‘ਬੇਟੀ ਬਚਾਓ-ਬੇਟੀ ਪੜ੍ਹਾਓ’ ਬਾਰੇ ਜਾਗਰੂਕਤਾ ਰੈਲੀ
05:14 AM Apr 18, 2025 IST
ਪੱਤਰ ਪ੍ਰੇਰਕ
ਰਤੀਆ, 17 ਅਪਰੈਲ
ਇੱਥੇ ਵਾਰਡ ਨੰਬਰ 5 ਵਿੱਚ ਪੋਸ਼ਣ ਪੰਦਰਵਾੜੇ ਤਹਿਤ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਵਿੱਚ ਸਕੂਲੀ ਵਿਦਿਆਰਥੀਆਂ ਦੇ ਨਾਲ-ਨਾਲ ਹੋਰ ਲੋਕਾਂ ਨੇ ਵੀ ਰੈਲੀ ਵਿੱਚ ਹਿੱਸਾ ਲਿਆ। ਰੈਲੀ ਨੂੰ ਆਂਗਣਵਾੜੀ ਵਰਕਰਾਂ ਸੁਲੇਖਾ ਛਿੰਦੋ ਅਤੇ ਮੋਨਿਕਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੋਸ਼ਣ ਪੰਦਰਵਾੜਾ 22 ਅਪਰੈਲ ਤੱਕ ਚੱਲੇਗਾ। ਇਸ ਤਹਿਤ ਅੱਜ ਵਾਰਡ ਨੰਬਰ 5 ਵਿੱਚ ਧੀਆਂ ਬਚਾਓ ਦਾ ਸੱਦਾ ਦੇਣ ਲਈ ਵੱਖ-ਵੱਖ ਨਾਅਰਿਆਂ ਦੀ ਵਰਤੋਂ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਧੀਆਂ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਕੁੜੀਆਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਜਾਗਰੂਕਤਾ ਫੈਲਾਉਣ ਦੀ ਸਲਾਹ ਵੀ ਦਿੱਤੀ।
Advertisement
Advertisement