ਬੇਨੜਾ ਸਕੂਲ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਮਾਰੀਆਂ ਮੱਲਾਂ
05:41 AM Mar 31, 2025 IST
ਧੂਰੀ (ਪਵਨ ਕੁਮਾਰ ਵਰਮਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਦਾ ਸਾਲਾਨਾ ਨਤੀਜਾ ਪ੍ਰਿੰਸੀਪਲ ਨੀਲਮਜੀਤ ਕੌਰ ਦੀ ਅਗਵਾਈ ਵਿੱਚ ਐਲਾਨਿਆ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸਰਪੰਚ ਗ੍ਰਾਮ ਪੰਚਾਇਤ ਬੇਨੜਾ ਗੋਪਾਲ ਕ੍ਰਿਸ਼ਨ ਪਾਨੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਪਰਵੀਨ ਕੁਮਾਰ ਸ਼ਾਮਲ ਹੋਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਗਿਆਰ੍ਹਵੀਂ ਜਮਾਤ ਵਿੱਚੋਂ ਕੁਸ਼ਨਪ੍ਰੀਤ ਕੌਰ ਨੇ ਪਹਿਲਾ, ਨੈਨਸੀ ਨੇ ਦੂਜਾ ਅਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨੌਵੀਂ ਜਮਾਤ ਵਿੱਚੋਂ ਕਿਰਨਦੀਪ ਕੌਰ, ਸੁਖਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਸੱਤਵੀਂ ਜਮਾਤ ਵਿੱਚੋਂ ਮਹਿਕਪ੍ਰੀਤ ਕੌਰ, ਅਰਸ਼ਦੀਪ ਕੌਰ, ਤਰਨਪ੍ਰੀਤ ਕੌਰ ਅਤੇ ਛੇਵੀਂ ਜਮਾਤ ਵਿੱਚੋਂ ਮਨਪ੍ਰੀਤ ਕੌਰ, ਪਰਨੀਤ ਕੌਰ, ਲਵਜੋਤ ਕੌਰ ਅਤੇ ਰਾਵੀ ਨੂੰ ਸਨਮਾਨ ਚਿੰਨ੍ਹ ਅਤੇ ਪੜਨ ਸਮੱਗਰੀ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਪੰਚਾਇਤ ਮੈਂਬਰ ਲੋਕਿੰਦਰ ਸਿੰਘ, ਹਰਪ੍ਰੀਤ ਸਿੰਘ, ਮੇਜਰ ਸਿੰਘ, ਬਲਾਕ ਕੋਆਰਡੀਨੇਟਰ ਲਖਵਿੰਦਰ ਸਿੰਘ, ਅਧਿਆਪਕ ਰਾਜ ਸਿੰਘ, ਜੀਵਨ ਕੁਮਾਰ, ਦੇਵੀ ਦਿਆਲ, ਪ੍ਰਿੰਸ ਸਿੰਗਲਾ, ਬਲਵਿੰਦਰ ਸਿੰਘ, ਜਸਵਿੰਦਰ ਕੁਮਾਰ, ਸਰੋਜ ਰਾਣੀ, ਆਰਤੀ ਕਾਲੜਾ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਪਲਵਿੰਦਰ ਕੌਰ, ਰਜਨੀ ਸ਼ਰਮਾ ਅਤੇ ਜੋਤੀ ਰਾਣੀ ਹਾਜ਼ਰ ਸਨ।
Advertisement
Advertisement
Advertisement