ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰਾਂ ਨੇ ‘ਸਰਕਾਰੀ ਲਾਰਿਆਂ’ ਦੀ ਪੰਡ ਫੂਕ ਕੇ ਮਨਾਈ ਲੋਹੜੀ

07:34 AM Jan 13, 2025 IST
ਪੰਜਾਬ ਸਰਕਾਰ ਦੇ ਲਾਰਿਆਂ ਨੂੰ ਫੂਕ ਕੇ ਲੋਹੜੀ ਮਨਾਉਂਦੇ ਹੋਏ ਬੇਰੁਜ਼ਗਾਰ।
ਸਰਬਜੀਤ ਸਿੰਘ ਭੰਗੂ
Advertisement

ਪਟਿਆਲਾ, 12 ਜਨਵਰੀ

ਆਪਣੀਆਂ ਮੰਗਾਂ ਮਨਵਾਉਣ ਲਈ ਸਿਹਤ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਵੱਲੋਂ ਗਠਿਤ ਕੀਤੇ ਗਏ ‘ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ’ ਦੇ ਬੈਨਰ ਹੇਠ ‘ਸੰਘਰਸ਼ੀ ਲੋਹੜੀ’ ਮਨਾਉਣ ਦੇ ਤਹਿਸ਼ੁਦਾ ਪ੍ਰੋਗਰਾਮ ਤਹਿਤ ਅੱਜ ਮੁਲਾਜ਼ਮ ਇਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਇਕੱਠੇ ਹੋਏ। ਇਸ ਦੌਰਾਨ ਸ਼ਾਮਲ ਹੋਏ ਮਾਸਟਰ ਕੇਡਰ, ਲੈਕਚਰਾਰ, ਆਰਟ ਐਂਡ ਕਰਾਫਟ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦੇ ਇਸ ਕਾਫ਼ਲੇ ਨੇ ਇਥੋਂ ਨਜ਼ਦੀਕ ਹੀ ਪਾਸੀ ਰੋਡ ’ਤੇ ਸਥਿਤ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਵੱਲ ਨੂੰ ਮਾਰਚ ਸ਼ੁਰੂ ਕੀਤਾ। ਪਰ ਪਹਿਲਾਂ ਤੋਂ ਹੀ ਤਾਇਨਾਤ ਪੁਲੀਸ ਫੋਰਸ ਵੱਲੋਂ ਮੰਤਰੀ ਦੀ ਕੋਠੀ ਵਾਲੀ ਗਲੀ ਦੇ ਨਜ਼ਦੀਕ ਪਾਸੀ ਰੋਡ ’ਤੇ ਉਨ੍ਹਾਂ ਨੂੰ ਰੋਕ ਲਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੜਾਕੇ ਦੀ ਠੰਢ ’ਚ ਪਹਿਲਾਂ ਇੱਥੇ ਹੀ ਧਰਨਾ ਦਿੱਤਾ ਤੇ ਫੇਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਵੱਖ-ਵੱਖ ਸਮੇਂ ’ਤੇ ਕੀਤੇ ਗਏ ਵਾਅਦਿਆਂ ਨੂੰ ਲਾਰਿਆਂ ਦੇ ਰੂਪ ’ਚ ਫੂਕਦਿਆਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ‘ਸੰਘਰਸ਼ੀ ਲੋਹੜੀ’ ਮਨਾਈ। ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਤੇ ਹੋਰਾ ਨੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਵੀ ਚੰਗੀਆਂ ਨਹੀਂ ਸਨ ਪਰ ਇਹ ਸਰਕਾਰ ਤਾਂ ਪੰਜਾਬ ਦੇ ਇਤਿਹਾਸ ’ਚ ਬਣੀਆਂ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਵਿਚੋਂ ਹੀ ਨਿਕੰਮੀ ਸਾਬਤ ਹੋਈ ਹੈ। ਬੁਲਾਰਿਆਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਨੂੰ ਮੁੱਖ ਮੁੱਦਾ ਬਣਾਉਣ ਦਾ ਵਾਅਦਾ ਕਰਕੇ ਸੱਤਾ ’ਚ ਆਈ ‘ਆਪ’ ਦੀ ਸਰਕਾਰ ਨੇ ਤਿੰਨ ਸਾਲ ’ਚ ਸਿਹਤ ਅਤੇ ਸਿੱਖਿਆ ਵਿੱਚ ਤਾਂ ਨਵੀਂ ਭਰਤੀ ਹੀ ਨਹੀਂ ਕੀਤੀ ਬਲਕਿ ਪੁਰਾਣੀਆਂ ਭਰਤੀਆਂ ਵੀ ਅਧਵਾਟੇ ਲਟਕ ਰਹੀਆਂ ਹਨ। ਇਸ ਮੌਕੇ ਕਰਮਜੀਤ ਬਰਨਾਲਾ, ਵਰਿੰਦਰ ਡਕੌਂਦਾ, ਅਮਨਦੀਪ ਕੌਰ, ਰਮਨਦੀਪ ਕੌਰ, ਪਰਮੀਤ ਕੌਰ, ਸੰਦੀਪ ਸਿੰਘ ਅਤੇ ਲਲਿਤਾ ਰਾਣੀ ਸਮੇਤ ਕਈ ਹੋਰ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ। ਸੁਖਵਿੰਦਰ ਢਿੱਲਵਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ’ਚ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ’ਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ। ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਕੇ, ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ। ਮਾਸਟਰ ਕੇਡਰ ਵਿੱਚ ਥੋਪੀ ਗਰੈਜੁਏਸ਼ਨ ਵਿੱਚੋ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਵਾਲੀ ਸ਼ਰਤ ਹਟਾਈ ਜਾਵੇ। ਆਰਟ ਐਂਡ ਕਰਾਫਟ ਦੀਆਂ 250 ਜਾਰੀ ਅਸਾਮੀਆਂ ਦਾ ਲਿਖਤੀ ਪੇਪਰ ਲੈ ਕੇ ਭਰਤੀ ਮੁਕੰਮਲ ਕੀਤੀ ਜਾਵੇ ਅਤੇ ਮਾਸਟਰ ਕੇਡਰ ਅਤੇ ਲੈਕਚਰਾਰ ਭਰਤੀ ਵਿੱਚ ਕੰਬੀਨੇਸ਼ਨ ਦਰੁਸਤ ਕੀਤੇ ਜਾਣ ਸਮੇਤ ਸਿਹਤ ਵਿਭਾਗ ਵਿੱਚ ਖਾਲੀ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ’ਤੇ ਆਧਾਰਿਤ ਮੰਗਾਂ ਸ਼ਾਮਲ ਹਨ।

Advertisement

 

 

Advertisement