ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਡੀਪੀਆਈ ਦਫ਼ਤਰ ਅੱਗੇ ਧਰਨਾ

05:20 AM Apr 16, 2025 IST
featuredImage featuredImage
ਡੀਪੀਆਈ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਈਟੀਟੀ ਬੇਰੁਜ਼ਗਾਰ ਅਧਿਆਪਕ।

ਦਰਸ਼ਨ ਿਸੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਅਪਰੈਲ
ਈਟੀਟੀ 5994 ਬੈਕਲਾਗ ਅਧਿਆਪਕ ਯੂਨੀਅਨ ਵੱਲੋਂ ਡੀਪੀਆਈ ਦਫ਼ਤਰ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਥੇਬੰਦੀ ਦੇ ਆਗੂ ਸੁਰਿੰਦਰਪਾਲ ਗੁਰਦਾਸਪੁਰ, ਅਸ਼ੋਕ ਕੁਮਾਰ ਬਾਵਾ, ਸੁਰਿੰਦਰ ਕੁਮਾਰ, ਮਨਦੀਪ ਕੁਮਾਰ, ਬਲਵਿੰਦਰ ਕਾਕਾ, ਵਿਸ਼ਾਲ ਕੰਬੋਜ, ਗੁਰਪ੍ਰੀਤ ਗੋਪੀ, ਗੁਰਪ੍ਰੀਤ ਸਾਮਾ, ਜਸਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਉੱਚ ਅਦਾਲਤ ਦੀ ਬੀਤੀ ਚਾਰ ਅਪਰੈਲ ਦੀ ਜੱਜਮੈਂਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਸਭ ਤੋਂ ਪਹਿਲਾਂ ਜਨਰਲ ਓਪਨ ਕੈਟੇਗਰੀ ਨੂੰ ਭਰਨ ਦਾ ਫ਼ੈਸਲਾ ਦਿੱਤਾ ਸੀ। ਇਸ ਤੋਂ ਬਾਅਦ ਹੀ ਰਿਜ਼ਰਵ ਕੈਟੇਗਰੀ ਦੀਆਂ ਸੀਟਾਂ ਭਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਈਟੀਟੀ 5994 ਅਧਿਆਪਕਾਂ ਦੀ ਭਰਤੀ ਮਾਮਲੇ ਵਿੱਚ 1170 ਜਨਰਲ 1198 ਐਕਸ ਸਰਵਿਸਮੈਨ ਅਤੇ 419 ਸਪੋਰਟਸ ਜਨਰਲ ਕੋਟੇ ਦੀਆਂ ਅਸਾਮੀਆਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਦੀ ਕੁੱਲ ਗਿਣਤੀ 2787 ਬਣਦੀ ਹੈ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਨਰਲ ਓਪਨ ਵਰਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਲਈ ਹੁਕਮ ਜਾਰੀ ਕੀਤੇ ਗਏ ਸਨ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਹਾਈ ਕੋਰਟ ਦੇ ਫ਼ੈਸਲੇ ਮੁਤਾਬਕ ਅਸਾਮੀਆਂ ਨਾ ਭਰੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement