ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਸਮੈਂਟ ਦੀ ਖੁਦਾਈ ਦੌਰਾਨ ਢਿੱਗਾਂ ਡਿੱਗੀਆਂ

05:02 AM Jan 04, 2025 IST
ਪੰਚਕੂਲਾ ਦੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਜ਼ਖ਼ਮ ਮਜ਼ਦੂਰ। -ਫੋਟੋ: ਰਵੀ ਕੁਮਾਰ

ਪੀਪੀ ਵਰਮਾ
ਪੰਚਕੂਲਾ, 3 ਜਨਵਰੀ
ਬਰਵਾਲਾ ਇੰਡਸਟਰੀਅਲ ਏਰੀਆ ਸਥਿਤ ਇੱਕ ਇਮਾਰਤ ਦੇ ਬੇਸਮੈਂਟ ਦੀ ਖੁਦਾਈ ਦੌਰਾਨ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਖੁਦਾਈ ਦੌਰਾਨ ਕੰਮ ਕਰ ਰਹੇ ਮਜ਼ਦੂਰਾਂ ’ਤੇ ਮਿੱਟੀ ਦਾ ਵੱਡਾ ਹਿੱਸਾ ਡਿੱਗ ਗਿਆ, ਜਿਸ ਕਾਰਨ ਮਜ਼ਦੂਰ ਮਿੱਟੀ ਵਿੱਚ ਦੱਬ ਗਏ। ਰੌਲਾ ਸੁਣ ਕੇ ਆਸ-ਪਾਸ ਦੇ ਹੋਰ ਮਜ਼ਦੂਰ ਮੌਕੇ ’ਤੇ ਪਹੁੰਚ ਗਏ ਅਤੇ ਮਿੱਟੀ ਨੂੰ ਹਟਾ ਕੇ ਸਾਰਿਆਂ ਨੂੰ ਬਾਹਰ ਕੱਢਿਆ।
ਇਸ ਮਗਰੋਂ ਸਾਰਿਆਂ ਨੂੰ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਜ਼ਖ਼ਮੀਆਂ ਦੀ ਪਛਾਣ ਦੇਵੀ ਲਾਲ, ਸ਼ਰਦ ਕੁਮਾਰ, ਗੁੜੀ, ਪੂਨਮ ਅਤੇ ਫੂਲ ਕੁਮਾਰੀ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀ ਦੇਵੀ ਲਾਲ ਨੇ ਦੱਸਿਆ ਕਿ ਸਵੇਰੇ ਉਹ ਸਾਰੇ ਜੇਸੀਬੀ ਨਾਲ ਬੇਸਮੈਂਟ ਦੀ ਖੁਦਾਈ ਕਰਦੇ ਸਮੇਂ ਕੰਮ ਕਰ ਰਹੇ ਸਨ। ਇਸ ਦੌਰਾਨ ਸਵੇਰੇ ਕਰੀਬ 11:30 ਵਜੇ ਕੰਮ ਦੌਰਾਨ ਅਚਾਨਕ ਮਿੱਟੀ ਦਾ ਵੱਡਾ ਹਿੱਸਾ ਉਨ੍ਹਾਂ ’ਤੇ ਡਿੱਗ ਗਿਆ ਅਤੇ ਉਹ ਸਾਰੇ ਮਿੱਟੀ ’ਚ ਦੱਬ ਗਏ। ਇਸ ਤੋਂ ਬਾਅਦ ਚੀਕਾਂ ਸੁਣ ਕੇ ਕੰਮ ਕਰ ਰਹੇ ਹੋਰ ਮਜ਼ਦੂਰ ਉਨ੍ਹਾਂ ਦੀ ਮਦਦ ਲਈ ਦੌੜੇ। ਬਾਹਰ ਸਿਰਫ਼ ਮਿੱਟੀ ਵਿੱਚ ਦੱਬੇ ਮਜ਼ਦੂਰਾਂ ਦੀਆਂ ਗਰਦਨਾਂ ਹੀ ਦਿਖਾਈ ਦੇ ਰਹੀਆਂ ਸਨ। ਮਜ਼ਦੂਰਾਂ ਨੇ ਕਰੀਬ ਅੱਧੇ ਘੰਟੇ ਮੁਸ਼ੱਕਤ ਨਾਲ ਮਿੱਟੀ ਹਟਾਈ ਅਤੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ।
ਸੂਚਨਾ ਮਿਲਦਿਆਂ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ। ਸਾਰੇ ਮਜ਼ਦੂਰ ਮੂਲ ਰੂਪ ਵਿੱਚ ਬਿਹਾਰ ਦੇ ਹਨ ਅਤੇ ਇੱਥੇ ਮਜ਼ਦੂਰ ਵਜੋਂ ਕੰਮ ਕਰਦੇ ਹਨ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement