ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
05:38 AM Apr 05, 2025 IST
ਸੰਗਰੂਰ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਬੈਠਕ ਕੀਤੀ ਗਈ। ਉਨ੍ਹਾਂ ਸਾਰੇ ਬੈਂਕਾਂ ਖਾਸ ਕਰਕੇ ਸਟੇਟ ਬੈਂਕ ਆਫ ਇੰਡੀਆ ਦੀ ਐਗਰੀ ਇਨਫਰਾ ਫੰਡ ਸਕੀਮ ਵਿੱਚ ਪ੍ਰਾਪਤੀ ਲਈ ਪ੍ਰਸ਼ੰਸਾ ਕੀਤੀ। ਜ਼ਿਕਰਯੋਗ ਹੈ ਕਿ ਸੰਗਰੂਰ ਦੇਸ਼ ਦੇ ਚੋਟੀ ਦੇ 10 ਜ਼ਿਲ੍ਹਿਆਂ ਵਿੱਚ ਸ਼ਾਮਲ ਰਿਹਾ ਹੈ। ਡੀਸੀ ਸੰਦੀਪ ਰਿਸ਼ੀ ਅਤੇ ਏਡੀਸੀ (ਡੀ) ਸੁਖਚੈਨ ਸਿੰਘ ਪਾਪੜਾ ਨੇ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਮਨਜ਼ੂਰ ਕੀਤੇ ਗਏ ਕਰਜ਼ਿਆਂ ਲਈ ਸਵੈ-ਸਹਾਇਤਾ ਸਮੂਹਾਂ ਨੂੰ ਚੈੱਕ ਵੀ ਦਿੱਤੇ। ਲੀਡ ਜ਼ਿਲ੍ਹਾ ਮੈਨੇਜਰ ਸੰਜੀਵ ਅਗਰਵਾਲ ਨੇ ਤਿਮਾਹੀ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਡਾਇਰੈਕਟਰ ਆਰ-ਸੇਟੀ ਦਿਲੀਪ ਕੁਮਾਰ ਨੇ ਜ਼ਿਲ੍ਹਾ ਪੱਧਰੀ ਆਰ ਸੇਟੀ ਸਲਾਹਕਾਰ ਕਮੇਟੀ ਦਾ ਏਜੰਡਾ ਪੇਸ਼ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement