ਬੈਂਸ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ
ਗੁਰਿੰਦਰ ਸਿੰਘ
ਲੁਧਿਆਣਾ, 21 ਮਈ
ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਵਾਰਡ ਨਬਰ 39 ਸਥਿਤ ਬਲਵਿੰਦਰ ਸਿੰਘ ਰੰਧਾਵਾ ਦੇ ਨਿਵਾਸ ਸਥਾਨ 'ਤੇ ਹੋਈ ਜਿਸ ਵਿੱਚ ਪੰਜਾਬ ਦੀ ਮੌਜੂਦਾ ਹਾਲਾਤ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ 'ਨਸ਼ਿਆਂ ਵਿਰੁੱਧ ਜੰਗ' ਯਾਤਰਾ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਿਰਫ਼ ਦਿਖਾਵੇਬਾਜ਼ੀ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਕੋਲ ਲੋਕਾਂ ਨੂੰ ਨਸ਼ਾ ਛੱਡਣ ਲਈ ਮਜ਼ਬੂਰ ਕਰਨ ਦਾ ਕੋਈ ਠੋਸ ਸਬੂਤ ਨਹੀਂ ਹੈ। ਬੈਂਸ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਹੀ ਨਸ਼ਿਆ ਵਿਰੁੱਧ ਯੁੱਧ ਦੀ ਯਾਦ ਆਈ ਹੈ ਕਿਉੰਕਿ ਸਰਕਾਰ ਨੂੰ ਪਤਾ ਲੂਗ ਚੁੱਕਾ ਹੈ ਕਿ ਜਿਸ ਬਦਲਾਅ ਨੂੰ ਲੈਕੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਸੀ ਉਹ ਉਸ ਵਿੱਚ ਫੇਲ੍ਹ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਦਿੱਲ੍ਹੀ ਤੋ ਬਾਅਦ ਪੰਜਾਬ ਵਿੱਚ ਆਪਣੀ ਹੋਂਦ ਬਚਾਉਣ ਲਈ ਭਗਵੰਤ ਮਾਨ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਨਸ਼ਾ ਮੁਕਤ ਪੰਜਾਬ ਉਨ੍ਹਾਂ ਬਜ਼ੁਰਗਾਂ ਅਤੇ ਔਰਤਾਂ ਨੂੰ ਤਖ਼ਤੀਆਂ ਦੇ ਕੇ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਜਿਨ੍ਹਾਂ ਨੂੰ ਜ਼ਬਰਦਸਤੀ ਇਕੱਠਾ ਕੀਤਾ ਜਾਂਦਾ ਹੈ। ਬੈਂਸ ਨੇ ਕਿਹਾ ਕਿ ਸਰਕਾਰ ਨੂੰ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਪੁਨਰਵਾਸ ਦੀ ਇੱਕ ਠੋਸ ਯੋਜਨਾ ਬਣਾਉਣੀ ਚਾਹੀਦੀ ਹੈ, ਤਾਂ ਜੋ ਉਹ ਨਸ਼ਾ ਛੱਡਣ ਲਈ ਪ੍ਰੇਰਿਤ ਹੋਣ।
ਉਨ੍ਹਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵੀ ਤਰਸਯੋਗ ਦੱਸਿਆ ਅਤੇ ਕਿਹਾ ਕਿ ਰੋਜ਼ਾਨਾ ਵੱਧ ਰਹੀਆਂ ਹੱਤਿਆਵਾਂ ਅਤੇ ਗੁੰਡਾਗਰਦੀ ਦੇ ਵਿਚਕਾਰ ਪੁਲੀਸ ਵੀ ਬੇਵੱਸ ਜਾਪਦੀ ਹੈ। ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਲੋਕਾਂ ਨੂੰ ਇਹ ਪਤਾ ਲੱਗਾ ਚੁੱਕਾ ਹੈ ਕਿ ਸਰਕਾਰ ਸਿਰਫ਼ ਝੂਠਾਂ ਦੀ ਪੰਡ ਹੈ ਅਤੇ ਇਸਦੇ ਹੱਥ ਪਲੇ ਕੁਛ ਨਹੀਂ ਹੈ।
ਮੀਟਿੰਗ ਦੌਰਾਨ ਬਲਵਿੰਦਰ ਸਿੰਘ ਰੰਧਾਵਾ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਸਾਥੀਆਂ ਸਮੇਤ ਬੈਂਸ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸੁਖਵੀਰ ਸਿੰਘ ਕਾਲਾ, ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ, ਲਖਬੀਰ ਸਿੰਘ ਸੰਧੂ, ਅਮਰਿੰਦਰ ਰੋਮੀ, ਗੁਰਮੇਲ ਨੀਟਾ, ਜਸਵਿੰਦਰ ਬਿੱਲਾ ਅਤੇ ਹੋਰ ਗੁਰਪ੍ਰੀਤ ਸਿੰਘ ਬਾਜਵਾ ਵੀ ਆਦਿ ਮੌਜੂਦ ਸਨ।