ਬੈਂਸ ਨੇ ਨਵੇਂ ਬਣੇ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਵੰਡੇ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੂਨ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਅੱਜ ਇਥੇ ਹਲਕਾ ਆਤਮ ਨਗਰ ਦੇ ਨਵੇਂ ਬਣੇ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਬੈਂਸ ਦੇ ਕੋਟ ਮੰਗਲ ਸਿੰਘ ਸਥਿਤ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਹਲਕਾ ਆਤਮ ਨਗਰ ਦੇ ਕੋਆਰਡੀਨੇਟਰ ਡਾ. ਕਰਨ ਸੋਨੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਲਖਬੀਰ ਸਿੰਘ ਟੋਨੀ ਸੰਧੂ, ਦਵਿੰਦਰ ਸਿੰਘ ਕਿੰਨੂ, ਸੁਖਵਿੰਦਰ ਸਿੰਘ ਦੁੱਗਰੀ, ਹਰਜੀਤ ਸਿੰਘ ਮਸੌਣ, ਰਾਜੇਸ਼ ਖੋਖਰ ਅਤੇ ਰਵਿੰਦਰ ਦੁਗਲਚ ਨੂੰ ਮੰਡਲ ਪ੍ਰਧਾਨਾਂ ਦੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਕਾਂਗਰਸ ਆਪਣੇ ਹਰ ਵਰਕਰ ਨੂੰ ਮਾਣ ਸਤਿਕਾਰ ਦਿੰਦੀ ਹੈ ਅਤੇ ਪਾਰਟੀ ਪ੍ਰਤੀ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇਕੇ ਸਨਮਾਨਿਤ ਵੀ ਕਰਦੀ ਹੈ। ਉਨ੍ਹਾਂ ਨਵੇਂ ਚੁਣੇ ਗਏ ਮੰਡਲ ਪ੍ਰਧਾਨਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਡਾ. ਕਰਨ ਸੋਨੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਕਿਉੰਕਿ ਲੋਕ ਹੁਣ ਆਪ ਪਾਰਟੀ ਤੋਂ ਤੰਗ ਆ ਚੁੱਕੇ ਹਨ ਜਦਕਿ ਪੰਜਾਬ ਵਿੱਚ ਅਕਾਲੀ ਅਤੇ ਭਾਜਪਾ ਦਾ ਅਧਾਰ ਖਤਮ ਹੋ ਚੁੱਕਾ ਹੈ। ਇਸ ਲਈ ਪੰਜਾਬ ਦੇ ਲੋਕਾਂ ਕੋਲ ਇੱਕੋ ਇੱਕ ਬਦਦ ਕਾਂਗਰਸ ਪਾਰਟੀ ਹੀ ਹੈ ਜਿਸ ਨੂੰ ਉਹ 2027 ਵਿੱਚ ਪੰਜਾਬ ਦੀ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਨਵੇਂ ਚੁਣੇ ਮੰਡਲ ਪ੍ਰਧਾਨਾਂ ਨੇ ਕਾਂਗਰਸ ਹਾਈ ਕਮਾਨ ਅਤੇ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਤਹਿਦਿਲ ਨਾਲ ਨਿਭਾਉਣਗੇ ਤੇ ਹਲਕਾ ਆਤਮ ਨਗਰ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾਉਣਗੇ। ਇਸ ਮੌਕੇ ਕੌਂਸਲਰ ਅਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਜੀਤ ਸਿੰਘ ਮਾਨ, ਬਲਾਕ ਪ੍ਰਧਾਨ ਟੋਨੀ ਅਰੋੜਾ, ਬਲਾਕ ਪ੍ਰਧਾਨ ਕੌਂਸਲਰ ਅਰਜਨ ਸਿੰਘ ਚੀਮਾ, ਕੌਂਸਲਰ ਸਤਪਾਲ ਸਿੰਘ ਲੁਹਾਰਾ ਵੀ ਮੌਜੂਦ ਸਨ।
ਕੇਪਸ਼ਨ: ਨਵੇਂ ਬਣੇ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸਿਮਰਜੀਤ ਸਿੰਘ ਬੈਂਸ। -ਫੋਟੋ: ਗੁਰਿੰਦਰ ਸਿੰਘ