ਬੈਂਸ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
06:05 AM Jun 03, 2025 IST
ਚੰਡੀਗੜ੍ਹ (ਟਨਸ):
Advertisement
ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਿੱਖਿਆ ਸਿਸਟਮ ’ਚ ਸੁਧਾਰ ਬਾਰੇ ਚਰਚਾ ਕੀਤੀ ਗਈ। ਸ੍ਰੀ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ’ਤੇ ਕਾਰਵਾਈ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਗਿਰੀਸ਼ ਦਿਆਲਨ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚ ਸੀਜੀਸੀ ਗਰੁੱਪ ਮੁਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇਆਈਐੱਸ ਗਰੁੱਪ ਲੁਧਿਆਣਾ ਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ।
Advertisement
Advertisement