ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਰਾਜ ਡੈਮ ਆਊਸਟੀ ਸੰਘਰਸ਼ ਕਮੇਟੀ ਵੱਲੋਂ ਭੁੱਖ ਹੜਤਾਲ ਜਾਰੀ

07:12 AM Apr 06, 2025 IST

ਪੱਤਰ ਪ੍ਰੇਰਕ
ਪਠਾਨਕੋਟ, 5 ਅਪਰੈਲ
ਬੈਰਾਜ ਡੈਮ ਆਊਸਟੀ ਸੰਘਰਸ਼ ਕਮੇਟੀ ਵੱਲੋਂ ਆਪਣੇ ਰੁਜ਼ਗਾਰ ਅਤੇ ਪੁਨਰਵਾਸ ਮੁਆਵਜ਼ੇ ਲਈ ਡੈਮ ਪ੍ਰਸ਼ਾਸਨ ਦੇ ਚੀਫ ਇੰਜਨੀਅਰ ਦਫਤਰ ਅੱਗ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਅਤੇ ਥੀਨ ਡੈਮ ਵਰਕਰਜ਼ ਯੂਨੀਅਨ ਸੀਟੀਯੂ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ’ਚ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ। ਅੱਜ ਦੀ ਭੁੱਖ ਹੜਤਾਲ ਵਿੱਚ 5 ਮੈਂਬਰ (ਨਸੀਨ ਦੀਨ, ਗੌਰਵ, ਬਲਵਿੰਦਰ ਸਿੰਘ, ਦਲੀਪ ਸਿੰਘ ਅਤੇ ਰਾਕੇਸ਼ ਕੁਮਾਰ) ਬੈਠੇ। ਇਸ ਮੌਕੇ ਉਨ੍ਹਾਂ ਦੇ ਗਲਾਂ ਵਿੱਚ ਹਾਰ ਪਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਪਵਨ ਸ਼ਰਮਾ, ਵਿਨੋਦ ਸ਼ਰਮਾ, ਮੀਨਾ ਠਾਕੁਰ, ਸੁਰਜੀਤ ਸਿੰਘ, ਆਦਰਸ਼ ਬਾਲਾ, ਆਰਤੀ ਦੇਵੀ, ਕਮਲੇਸ਼ ਕੌਰ, ਰੂਪਾ ਰਾਣੀ, ਅਨੂ ਬਾਲਾ, ਰਾਜ ਸਿੰਘ, ਰਾਹੁਲ ਕੁਮਾਰ ਆਦਿ ਸ਼ਾਮਲ ਸਨ।

Advertisement

Advertisement