ਬੋਨ ਮੈਰੋ ਟਰਾਂਸਪਲਾਂਟ ਢਾਂਚਾ ਸਥਾਪਤ ਕਰਨ ਲਈ ਸਮਝੌਤਾ
05:23 AM Jun 11, 2025 IST
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਕ੍ਰਿਸ਼ਚਨ ਮੈਡੀਕਲ ਕਾਲਜ (ਸੀਐੱਮਸੀ) ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟਰਾਂਸਪਲਾਂਟ (ਬੀਐੱਮਟੀ) ਢਾਂਚਾ ਸਥਾਪਤ ਕਰਨ ਲਈ ਸਮਝੌਤਾ ਕੀਤਾ ਹੈ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਇੱਕ ਜੀਵਨ-ਰੱਖਿਅਕ ਪਹਿਲ ਸ਼ੁਰੂ ਕਰਨਾ ਅਤੇ ਸਥਾਈ ਇਲਾਜ ਲੱਭਣਾ ਹੈ। ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਹ ਸਮਝੌਤਾ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫ਼ਤ ਐੱਚਐੱਲਏ ਟਾਈਪਿੰਗ ਅਤੇ ਸਬਸਿਡੀ ਵਾਲਾ ਐਲੋਜੇਨਿਕ ਸਟੈਮ ਸੈੱਲ (ਬੋਨ ਮੈਰੋ) ਟਰਾਂਸਪਲਾਂਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ।
Advertisement
Advertisement