ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
05:53 AM Jun 25, 2025 IST
ਨਵੀਂ ਦਿੱਲੀ:
Advertisement
ਬੌਲੀਵੁੱਡ ਸਿਤਾਰੇ ਆਮਿਰ ਖ਼ਾਨ ਵੱਲੋਂ ਅੱਜ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਗਈ। ਰਾਸ਼ਟਰਪਤੀ ਭਵਨ ਵੱਲੋਂ ‘ਐਕਸ’ ਉੱਤੇ ਦਰੋਪਦੀ ਮੁਰਮੂ ਦੇ ਨਾਲ ‘ਲਗਾਨ’ ਦੇ ਅਦਾਕਾਰ ਦੀ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ਦੇ ਕੈਪਸ਼ਨ ’ਚ ਲਿਖਿਆ, ‘‘ਉੱਘੇ ਫਿਲਮ ਨਿਰਮਾਤਾ ਅਤੇ ਅਦਾਕਾਰ ਆਮਿਰ ਖ਼ਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ’ਚ ਮੁਲਾਕਾਤ ਕੀਤੀ’’। ਜ਼ਿਕਰਯੋਗ ਹੈ ਕਿ ਆਮਿਰ ਦੀ ਮੁੱਖ ਭੂਮਿਕਾ ਵਾਲੀ ਫਿਲਮ ‘ਸਿਤਾਰੇ ਜ਼ਮੀਨ ਪਰ’ 20 ਜੂਨ ਨੂੰ ਸਿਨੇਮਾ ਘਰਾਂ ’ਚ ਰਿਲੀਜ਼ ਹੋ ਗਈ ਹੈ। ‘ਸਿਤਾਰੇ ਜ਼ਮੀਨ ਪਰ’ ਬਲਾਕਬਸਟਰ ਫਿਲਮ ‘ਤਾਰੇ ਜ਼ਮੀਨ ਪਰ’ ਦਾ ਸਿਕੁਅਲ ਹੈ, ਜਿਸ ’ਚ ਬੌਧਿਕ ਤੌਰ ’ਤੇ ਅਪਾਹਜ ਵਿਅਕਤੀਆਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਦਰਸਾਇਆ ਗਿਆ ਹੈ ਅਤੇ ਉਹ ਬਾਸਕਟਬਾਲ ਮੁਕਾਬਲੇ ’ਚ ਆਪਣੇ ਆਪ ਨੂੰ ਸਾਬਤ ਕਰਨ ਲਈ ਜ਼ੋਰ ਅਜ਼ਮਾਉਂਦੇ ਹਨ। ਫਿਲਮ ’ਚ ਆਮਿਰ ਵੱਲੋਂ ਬਾਸਕਟਬਾਲ ਕੋਚ ਦੀ ਭੂਮਿਕਾ ਨਿਭਾਈ ਗਈ ਹੈ। -ਏਐੱਨਆਈ
Advertisement
Advertisement