ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਦਾ ਸਥਾਪਨਾ ਦਿਵਸ ਮਨਾਇਆ
ਪਾਇਲ: ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਕੂਲ ਦਾ ਚੌਥਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਖੁਸ਼ੀ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਬਾਬਾ ਹਰੀ ਸਿੰਘ ਸਮਾਧ ਨਸਰਾਲੀ ਦੇ ਰਾਗੀ ਸਿੰਘ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਸਮਾਗਮ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਉਪ ਪ੍ਰਧਾਨ ਨਵੇਰਾ ਜੌਲੀ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਜਤਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਆਏ ਮਾਪਿਆਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਾਗਮ ਦੇ ਸਫਲਤਾ ਪੂਰਵਕ ਚੜ੍ਹਨ ਦੀ ਵਧਾਈ ਦਿੱਤੀ। ਇਸ ਮੌਕੇ ਵੱਖ ਵੱਖ ਜਮਾਤਾਂ ਦੇ ਸਕੂਲੀ ਬੱਚਿਆਂ ਨੇ ਕੀਰਤਨ ਕੀਤਾ। ਬੱਚਿਆਂ ਨੂੰ ਮਿਠਿਆਈਆਂ ਵੀ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਅਧਿਆਪਕ ਗੁਰਲੀਨ ਕੌਰ, ਗਗਨਦੀਪ ਕੌਰ, ਤਰਨਪ੍ਰੀਤ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਸਤਵੀਰ ਕੌਰ, ਜਸਤਿੰਦਰ ਕੌਰ, ਹਰਪਾਲ ਸਿੰਘ, ਜਗਰੂਪ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਸਾਹਿਬਾਨ ਤੇ ਮੋਹਤਵਰ ਸੱਜਣ ਹਾਜ਼ਰ ਸਨ। -ਪੱਤਰ ਪ੍ਰੇਰਕ