ਬੰਗਲਾਦੇਸ਼ੀਆਂ ਦੀ ਜਾਂਚ ਸ਼ੁਰੂ
05:46 AM May 03, 2025 IST
ਨਿੱਜੀ ਪੱਤਰ ਪ੍ਰੇਰਕਅੰਬਾਲਾ, 2 ਮਈ
Advertisement
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਤੋਂ ਪਾਕਿਸਤਾਨੀਆਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਵਿੱਚ ਅੰਬਾਲਾ ਤੋਂ ਵੀ ਪਾਕਿਸਤਾਨੀ ਨਾਗਰਿਕਾਂ ਨੂੰ ਪੁਲੀਸ ਵਾਪਸ ਭੇਜਣ ਦਾ ਕੰਮ ਕਰ ਰਹੀ ਹੈ। ਗ੍ਰਹਿ ਵਿਭਾਗ ਦੇ ਅੰਕੜਿਆਂ ਮੁਤਾਬਕ ਅੰਬਾਲਾ ਵਿੱਚ 42 ਪਾਕਿਸਤਾਨੀ ਨਾਗਰਿਕ ਰਹਿ ਰਹੇ ਹਨ। ਅੰਬਾਲਾ ਦੇ ਡੀਸੀ ਦਾ ਕਹਿਣਾ ਹੈ ਕਿ ਪੁਲੀਸ ਵਿਭਾਗ ਗ੍ਰਹਿ ਵਿਭਾਗ ਵੱਲੋਂ ਭੇਜੇ ਗਏ ਅੰਕੜਿਆਂ ਦੇ ਆਧਾਰ ’ਤੇ ਇਨ੍ਹਾਂ ਲੋਕਾਂ ਨੂੰ ਚਿੰਨ੍ਹਤ ਕਰਕੇ ਜਾਂਚ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਇੱਥੇ ਰਹਿੰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਾਰੇ ਮਾਮਲੇ ਤੇ ਪੁਲੀਸ ਪ੍ਰਸ਼ਾਸਨ ਅਤੇ ਸੀਆਈਡੀ ਨੇ ਪੂਰੀ ਨਜ਼ਰ ਰੱਖੀ ਹੋਈ ਹੈ।
Advertisement
Advertisement