ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਾਲ ਵਿਧਾਨ ਸਭਾ ’ਚ ਪਹਿਲਗਾਮ ਅਤਿਵਾਦੀ ਹਮਲੇ ਦਾ ਨਿੰਦਾ ਮਤਾ ਪਾਸ

03:43 AM Jun 11, 2025 IST
featuredImage featuredImage
ਮਮਤਾ ਬੈਨਰਜੀ।

ਕੋਲਕਾਤਾ, 10 ਜੂਨ
ਪੱਛਮੀ ਬੰਗਾਲ ਵਿਧਾਨ ਸਭਾ ਨੇ ਦੇਸ਼ ਦੀ ਪੱਛਮੀ ਸਰਹੱਦ ’ਤੇ ਅਤਿਵਾਦੀ ਕੈਂਪਾਂ ਉੱਤੇ ਹਮਲੇ ਕਰਨ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦਿਆਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਵਿੱਚ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਸੱਤਾ ਤੋਂ ਹਟ ਜਾਣਾ ਚਾਹੀਦਾ ਹੈ ਕਿ ਕਿਉਂਕਿ ਉਹ ਦੇਸ਼ ਵਾਸੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ। ਇਸ ਹਮਲੇ ਨੂੰ ਕੇਂਦਰ ਸਰਕਾਰ ਦੀ ਪੂਰੀ ਨਾਕਾਮੀ ਅਤੇ ਲਾਪ੍ਰਵਾਹੀ ਦਾ ਨਤੀਜਾ ਕਰਾਰ ਦਿੰਦਿਆਂ ਮਮਤਾ ਨੇ ਅਤਿਵਾਦੀ ਹਮਲੇ ਵਾਲੀ ਥਾਂ ’ਤੇ ਸੁਰੱਖਿਆ ਬਲਾਂ ਦੀ ਗ਼ੈਰਮੌਜੂਦਗੀ ’ਤੇ ਵੀ ਸਵਾਲ ਉਠਾਇਆ। ਮਮਤਾ ਦੀ ਟਿੱਪਣੀ ਮਗਰੋਂ ਮਤੇ ’ਤੇ ਚਰਚਾ ਦੌਰਾਨ ਸਦਨ ਵਿੱਚ ਹੰਗਾਮੇ ਵਰਗੀ ਸਥਿਤੀ ਬਣ ਗਈ। ਮਤੇ ਵਿੱਚ ਹਥਿਆਰਬੰਦ ਬਲਾਂ ਦੀ ‘ਦੇਸ਼ ਦੀ ਸੁਰੱਖਿਆ ਵਿੱਚ ਉਨ੍ਹਾਂ ਦੇ ਬੇਜੋੜ ਸਾਹਸ’ ਲਈ ਪ੍ਰਸ਼ੰਸਾ ਕੀਤੀ ਗਈ ਅਤੇ ਇਸ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਸ ਕੀਤਾ ਗਿਆ। ਦਿਲਚਸਪ ਗੱਲ ਇਹ ਹੈ ਕਿ ਮਤੇ ਵਿੱਚ ‘ਅਪਰੇਸ਼ਨ ਸਿੰਧੂਰ’ ਸ਼ਬਦ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਪਰ 7 ਮਈ ਨੂੰ ਪਾਕਿਸਤਾਨ ਦੇ ਕੁੱਝ ਹਿੱਸਿਆਂ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਕੀਤੇ ਸਟੀਕ ਹਮਲਿਆਂ ਬਾਰੇ ਗੱਲ ਕੀਤੀ ਗਈ ਹੈ।
ਇਸ ਦੌਰਾਨ ਕਾਰਵਾਈ ਉਸ ਸਮੇਂ ਪ੍ਰਭਾਵਿਤ ਹੋਈ ਜਦੋਂ ਮਮਤਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਖੁਫ਼ੀਆ ਅਤੇ ਸੁਰੱਖਿਆ ਖ਼ਾਮੀ ਕਾਰਨ ਪਹਿਲਗਾਮ ਵਿੱਚ ਅਤਿਵਾਦੀ ਹਮਲਾ ਹੋਇਆ ਜਿਸ ਵਿੱਚ 26 ਜਣਿਆਂ ਦੀ ਜਾਨ ਚਲੀ ਗਈ। ਇਸ ਦੌਰਾਨ ਮਮਤਾ ਨੇ ਕਿਹਾ ਕਿ ਲੋਕਾਂ ਦਾ ਹੋਰ ਪੱਛੜਾ ਵਰਗ (ਓਬੀਸੀ) ਦਾ ਦਰਜਾ ਤੈਅ ਕਰਨ ਦਾ ਇਕਲੌਤਾ ਮਾਪਦੰਡ ਪੱਛੜਾਪਣ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਓਬੀਸੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਧਰਮ ਤੋਂ ਨਹੀਂ ਲਿਆ ਜਾਣਾ ਚਾਹੀਦਾ। -ਪੀਟੀਆਈ

Advertisement

 

ਵਿਰੋਧੀ ਧਿਰ ਵੱਲੋਂ ਮਮਤਾ ਖ਼ਿਲਾਫ਼ ਨਾਅਰੇਬਾਜ਼ੀ

ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਦੀ ਅਗਵਾਈ ਹੇਠ ਭਾਜਪਾ ਵਿਧਾਇਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਕੌਮੀ ਤਰਾਸਦੀ ਦਾ ਸਿਆਸੀਕਰਨ ਕਰ ਰਹੀ ਹੈ। ਇਸ ਮਗਰੋਂ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਮੈਂਬਰਾਂ ਦਰਮਿਆਲ ਤਿੱਖੀ ਬਹਿਸ ਹੋਈ, ਜਿਸ ਕਾਰਨ ਵਿਧਾਨ ਸਭਾ ਸਪੀਕਰ ਬਿਮਾਨ ਬੈਨਰਜੀ ਨੂੰ ਦਖ਼ਲ ਦੇਣਾ ਪਿਆ। ਇਸ ਮਗਰੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

Advertisement

Advertisement