ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ਫ਼ਤਿਹ ਮਾਰਚ ਸਬੰਧੀ ਮੀਟਿੰਗ

06:20 AM May 09, 2025 IST
featuredImage featuredImage
ਸਨਮਾਨਿਤ ਸ਼ਖ਼ਸੀਅਤਾਂ ਨਾਲ ਕ੍ਰਿਸ਼ਨ ਕੁਮਾਰ ਬਾਵਾ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫ਼ਤਿਹ ਦਿਵਸ ਸਬੰਧੀ ਰਕਬਾ ਭਵਨ ਤੋਂ 13 ਮਈ ਨੂੰ ਫ਼ਤਹਿ ਮਾਰਚ ਆਰੰਭ ਹੋਵੇਗਾ ਜੋ ਉਸੇ ਦਿਨ ਸ਼ਾਮ ਨੂੰ ਚੱਪੜਚਿੜੀ ਸਰਹਿੰਦ ਵਿੱਖੇ ਸਮਾਪਤ ਹੋਵੇਗਾ। ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਡਾ. ਜਗਤਾਰ ਸਿੰਘ ਧੀਮਾਨ, ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਛੰਦੜਾਂ ਤੇ ਬੀਬੀ ਸਵਰਨਜੀਤ ਕੌਰ ਚੇਅਰਪਰਸਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫ਼ਤਿਹ ਮਾਰਚ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

Advertisement

ਇਸ ਸਮੇਂ ਸ੍ਰੀ ਬਾਵਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਕੱਢੇ ਜਾਣ ਵਾਲੇ ਮਾਰਚ ਵਿੱਚ ਨਿਹੰਗ ਸਿੰਘ ਫ਼ੌਜਾਂ ਹਾਥੀ ਘੋੜਿਆਂ ਸਮੇਤ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਗੱਡੀਆਂ ਦਾ ਇੱਕ ਕਾਫ਼ਲਾ ਫਤਿਹ ਦੇ ਝੰਡੇ ਝੁਲਾਕੇ ਚੱਲੇਗਾ ਅਤੇ ਫ਼ਤਿਹ ਮਾਰਚ ਦਾ 31 ਸਥਾਨਾਂ ’ਤੇ ਵਿਸ਼ੇਸ਼ ਸਨਮਾਨ ਹੋਵੇਗਾ। ਇਸ ਮੌਕੇ ਸੰਤ ਸਰਬਜੋਤ ਸਿੰਘ ਨਾਨਕਸਰ ਠਾਠ ਡਾਂਗੋਂ, ਉਮਰਾਓ ਸਿੰਘ ਛੀਨਾ ਪ੍ਰਧਾਨ ਫਾਊਂਡੇਸ਼ਨ ਹਰਿਆਣਾ, ਤਜਿੰਦਰ ਸਿੰਘ ਡੰਗ, ਜਸਵੰਤ ਸਿੰਘ ਛਾਪਾ, ਪ੍ਰਿੰਸੀਪਲ ਸਤੀਸ਼ ਸ਼ਰਮਾ, ਅਜੀਤ ਸਿੰਘ ਬਾਰੀ, ਸਤੀਸ਼ ਬਜਾਜ, ਮਨਜੀਤ ਸਿੰਘ ਝੱਮਟ, ਦਿਲਜੀਤ ਸਿੰਘ ਦੱਲੀ ਯੂਐੱਸਏ, ਬਿੱਲੂ ਕੈਨੇਡਾ ਅਤੇ ਮਨਜੀਤ ਸਿੰਘ ਕੈਨੇਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਿਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਬਾਵਾ ਨੇ ਕਿਸਾਨਾਂ ਨੂੰ ਆਪਣੇ ਘਰਾਂ ਦੇ ਬਨੇਰਿਆਂ ’ਤੇ 13 ਮਈ ਨੂੰ ਦੇਸੀ ਘਿਓ ਦੇ ਦੀਵੇ ਬਾਲਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਤਸਵੀਰ ਸੁਸ਼ੋਭਿਤ ਕਰਨ ਦੀ ਅਪੀਲ ਕੀਤੀ ਕਿਉਂਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਦੇਣ ਸਦਕਾ ਹੀ ਅੱਜ ਦੇ ਕਿਸਾਨ ਮੁਜ਼ਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣੇ ਹਨ।

Advertisement
Advertisement