For the best experience, open
https://m.punjabitribuneonline.com
on your mobile browser.
Advertisement

ਬੰਦੀ ਸਿੱਖ ਰਿਹਾਈ ਮੋਰਚੇ ਵੱਲੋਂ ਅਕਾਲੀ ਆਗੂਆਂ ਨੂੰ ਪੱਤਰ

06:11 AM Aug 01, 2023 IST
ਬੰਦੀ ਸਿੱਖ ਰਿਹਾਈ ਮੋਰਚੇ ਵੱਲੋਂ ਅਕਾਲੀ ਆਗੂਆਂ ਨੂੰ ਪੱਤਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਜੁਲਾਈ
ਬੰਦੀ ਸਿੱਖ ਰਿਹਾਈ ਮੋਰਚਾ ਵੱਲੋਂ ਅਕਾਲੀ ਆਗੂਆਂ ਨੂੰ ਇੱਕ ਪੱਤਰ ਲਿਖ ਕੇ ਇੰਗਲੈਂਡ ਵਿੱਚ ਸਿੱਖ ਹੱਕਾਂ ਲਈ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਾਈ ਅਵਤਾਰ ਸਿੰਘ ਖੰਡਾ ਦੀਆਂ ਅੰਤਿਮ ਰਸਮਾਂ ਵਿੱਚ ਪਰਿਵਾਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਮੋਰਚਾ ਦੇ ਆਗੂ ਭਾਈ ਭਵਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਭਾਈ ਖੰਡਾ ਨੇ ਇੰਗਲੈਂਡ ਰਹਿੰਦਿਆਂ ਭਾਰਤ ਸਰਕਾਰ ਖ਼ਿਲਾਫ਼ ਕਦੀ ਵੀ ਕੋਈ ਹਿੰਸਕ ਕਾਰਵਾਈ ਨਹੀਂ ਕੀਤੀ। ਉਹ ਸ਼ਾਂਤਮਈ ਤਰੀਕੇ ਨਾਲ ਸਿੱਖ ਕੌਮ ਦੇ ਹੱਕਾਂ ਲਈ ਵਿਚਾਰਾਂ ਦੀ ਲੜਾਈ ਲੜ ਰਹੇ ਸਨ। ਉਨ੍ਹਾਂ ਕਿਹਾ ਹੈ ਕਿ ਅਕਾਲੀ ਆਗੂ ਆਪਣੀ ਸਿਆਸੀ ਪਹੁੰਚ ਸਦਕਾ ਮੈਂਬਰ ਪਾਰਲੀਮੈਂਟ ਵਜੋਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਭਾਰਤ ਸਰਕਾਰ ਅਤੇ ਇੰਗਲੈਂਡ ਦੀ ਅੰਬੈਸੀ ਨਾਲ ਸੰਪਰਕ ਕਾਇਮ ਕਰਕੇ ਪਰਿਵਾਰ ਦੀ ਮਦਦ ਕਰਨ।

Advertisement

Advertisement
Author Image

sukhwinder singh

View all posts

Advertisement
Advertisement
×