ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਗਾ ਵੱਲੋਂ ਦਾਣਾ ਮੰਡੀ ’ਚ ਵਿਕਾਸ ਕਾਰਜਾਂ ਦਾ ਉਦਘਾਟਨ

06:55 AM May 21, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਮਈ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਅੱਜ ਵਾਰਡ ਨੰਬਰ 1 ਅਧੀਨ ਦਾਣਾ ਮੰਡੀ ਵਿੱਚ ਸੀਵਰੇਜ ਤੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 75 ਲੱਖ ਰੁਪਏ ਖਰਚ ਕੀਤੇ ਜਾਣਗੇ। ਅਨਾਜ ਮੰਡੀ ਦਾ ਏਰੀਆ ਪੰਜਾਬ ਮੰਡੀ ਬੋਰਡ ਦੇ ਅਧੀਨ ਪੈਂਦਾ ਹੈ ਅਤੇ ਇਸ ਸਬੰਧੀ ਵਿਧਾਇਕ ਬੱਗਾ ਵੱਲੋਂ ਕਰੀਬ ਦੋ ਮਹੀਨੇ ਪਹਿਲਾਂ ਵਿਧਾਨ ਸਭਾ ਸੈਸ਼ਨ ਵਿੱਚ ਇਹ ਮੁੱਦਾ ਚੁੱਕਿਆ ਗਿਆ ਸੀ ਕਿ ਨਿਗਮ ਵੱਲੋਂ ਮੰਡੀ ਦੇ ਵਿਕਾਸ ਕਾਰਜ਼ ਨਹੀਂ ਕਰਵਾਏ ਜਾ ਰਹੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਨਾਜ ਮੰਡੀ ਦੇ ਵਿਕਾਸ ਪ੍ਰੋਜੈਕਟ ਨੂੰ ਹਰੀ ਝੰਡੀ ਦਿੰਦਿਆਂ ਗ੍ਰਾਂਟ ਜਾਰੀ ਕਰਵਾਈ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ, ਕੌਂਸਲਰ ਰਣਜੀਤ ਸਿੰਘ ਸਿਵੀਆ, ਕੌਂਸਲਰ ਅਮਨ ਬੱਗਾ ਖੁਰਾਣਾ, ਦਾਣਾ ਮੰਡੀ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਸਚਿਨ ਅਰੋੜਾ, ਮਨਿੰਦਰ ਅਹੂਜਾ, ਵਿਕਾਸ ਗੋਇਲ ਤੇ ਹੋਰ ਮੌਜੂਦ ਸਨ।

Advertisement

Advertisement