ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਦੀ ਮੌਤ: ਪ੍ਰੇਮ ਨਗਰ ਵਾਸੀਆਂ ਵੱਲੋਂ ਮੁਜ਼ਾਹਰਾ

09:14 AM Aug 12, 2024 IST
ਇਨਸਾਫ ਲਈ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰੇਮ ਨਗਰ ਦੇ ਵਸਨੀਕ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਗਸਤ
ਬਾਹਰੀ ਦਿੱਲੀ ਦੇ ਪ੍ਰੇਮ ਨਗਰ ਇਲਾਕੇ ਵਿੱਚ ਭਰੇ ਮੀਂਹ ਦੇ ਪਾਣੀ ’ਚ ਡੁੱਬਣ ਕਾਰਨ ਦੋ ਨਾਬਾਲਗਾਂ ਦੀ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਹੈ। ਬੱਚਿਆਂ ਦੀ ਪਛਾਣ ਮਿਅੰਕ ਅਤੇ ਦਿਵਿਆਂਸ਼ ਵਜੋਂ ਹੋਈ ਸੀ। ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸਥਾਨਕ ਲੋਕਾਂ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਤੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਪੂਰੇ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਜਾਣਕਾਰੀ ਮੁਤਾਬਕ ਸ਼ਨਿਚਰਵਾਰ ਨੂੰ ਰਾਜਧਾਨੀ ਦੇ ਪ੍ਰੇਮ ਨਗਰ ਇਲਾਕੇ ’ਚ ਸਥਿਤ ਡੀਐੱਸਆਈਡੀਐੱਸ ਪਾਰਕ ’ਚ ਡੁੱਬਣ ਕਾਰਨ ਦੋ ਬੱਚਿਆਂ ਮਿਅੰਕ ਅਤੇ ਦਿਵਿਆਂਸ਼ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਿਰਾੜੀ ਵਿਧਾਨ ਸਭਾ ਹਲਕੇ ਦੇ ਪ੍ਰੇਮ ਨਗਰ ਥਰਡ ਵਿੱਚ ਡੀਐੱਸਆਈਡੀਸੀ ਦੀ ਸੈਂਕੜੇ ਏਕੜ ਜ਼ਮੀਨ ਖਾਲੀ ਪਈ ਹੈ। ਨਿਕਾਸੀ ਨਾ ਹੋਣ ਕਾਰਨ ਸਾਰੀਆਂ ਅਣ-ਅਧਿਕਾਰਤ ਕਲੋਨੀਆਂ ਦੇ ਦੁਆਲੇ ਪਾਣੀ ਭਰਿਆ ਹੋਇਆ ਹੈ। ਨੇੜੇ ਕੋਈ ਪਾਰਕ ਨਾ ਹੋਣ ਕਾਰਨ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਬੱਚੇ ਇਸ ਥਾਂ ’ਤੇ ਖੇਡਦੇ ਹਨ।

Advertisement

ਮੀਂਹ ਦੇ ਪਾਣੀ ਵਿੱਚ ਡੁੱਬਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ

ਨਵੀਂ ਦਿੱਲੀ (ਪੱਤਰ ਪ੍ਰੇਰਕ ): ਅਮਨ ਵਿਹਾਰ ਥਾਣਾ ਖੇਤਰ ’ਚ ਸਥਿਤ ਦਿੱਲੀ ਵਿਕਾਸ ਅਥਾਰਟੀ ਦੇ ਜ਼ਿਲ੍ਹਾ ਪਾਰਕ ’ਚ ਸੱਤ ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਪਾਰਕ ਦੇ ਵਿਚਕਾਰ ਬਣਿਆ ਛੱਤ ਘਾਟ ਮੀਂਹ ਦੇ ਪਾਣੀ ਨਾਲ ਭਰ ਗਿਆ ਹੈ, ਜਿਸ ਵਿੱਚ ਨਹਾਉਣ ਆਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਪਾਰਕ ਵਿੱਚ ਬਣੇ ਛੱਤ ਘਾਟ ਵਿੱਚ ਕਰੀਬ 5 ਤੋਂ 6 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ। ਪਾਰਕ ਦੇ ਅੰਦਰ ਵੀ ਕਈ ਫੁੱਟ ਪਾਣੀ ਖੜ੍ਹਾ ਹੈ। ਇਸ ਕਾਰਨ ਦਰਜਨ ਤੋਂ ਵੱਧ ਦਰੱਖਤ ਵੀ ਡਿੱਗ ਗਏ ਹਨ। ਘਟਨਾ ਸਬੰਧੀ ਪਾਰਕ ਵਿੱਚ ਤਾਇਨਾਤ ਸੁਰੱਖਿਆ ਗਾਰਡ ਵਿਜੇ ਨੇ ਦੱਸਿਆ ਕਿ ਬੀਤੀ ਸ਼ਾਮ ਸਾਢੇ ਪੰਜ ਵਜੇ ਕਈ ਬੱਚੇ ਇਸ ਡੀਡੀਏ ਪਾਰਕ ਵਿੱਚ ਨਹਾਉਣ ਲਈ ਆਏ ਸਨ ਤਾਂ ਉਨ੍ਹਾਂ ਨੂੰ ਵੀ ਮਨ੍ਹਾਂ ਕਰ ਦਿੱਤਾ ਗਿਆ ਪਰ ਫਿਰ ਵੀ ਉਹ ਛਠ ਘਾਟ ਵਿੱਚ ਇਸ਼ਨਾਨ ਕਰਨ ਲੱਗੇ। ਇਸੇ ਦੌਰਾਨ ਇੱਕ ਬੱਚਾ ਪਾਣੀ ਵਿੱਚ ਡੁੱਬ ਗਿਆ, ਇੱਥੋਂ ਬੱਚੇ ਨੂੰ ਸੰਜੈ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement
Advertisement