ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ
ਮੁਕੰਦ ਸਿੰਘ ਚੀਮਾ
ਸੰਦੌੜ, 23 ਦਸੰਬਰ
ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਕਲੱਬ ਖੁਰਦ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ’ਚ ਗੁਰਮਤਿ ਪ੍ਰਚਾਰ ਅਤੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅਮ੍ਰਿੰਤਧਾਰੀ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਬੱਚਿਆਂ ਨੂੰ ਚਾਰ ਸਹਿਬਜ਼ਾਦਿਆਂ ਦੇ ਜੀਵਨ ’ਤੇ ਆਧਾਰਿਤ ਫਿਲਮ ਦਿਖਾਈ ਗਈ। ਸੰਤ ਰਾਜਵਿੰਦਰ ਸਿੰਘ ਟਿੱਬੇ ਵਾਲਿਆਂ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਜੀ ਦੇ ਜੀਵਨ ’ਤੇ ਕਥਾ ਸਰਵਣ ਕਰਵਾਈ। ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੀ ਅਗਵਾਈ ਬਾਬਾ ਸੁਰਿੰਦਰ ਸਿੰਘ ਅਤੇ ਬਾਬਾ ਅਵਤਾਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ , ਮੀਤ ਪ੍ਰਧਾਨ ਬਚਿੱਤਰ ਸਿੰਘ ,ਖਜ਼ਾਨਚੀ ਮਨਜੋਤ ਸਿੰਘ , ਸਲਾਹਕਾਰ ਪ੍ਰਭਜੋਤ ਸਿੰਘ , ਪ੍ਰੈੱਸ ਸਕੱਤਰ ਜਸਵਿੰਦਰ ਸਿੰਘ , ਕਰਮਜੀਤ ਸਿੰਘ , ਮਨਜੀਤ ਸਿੰਘ , ਸਕੱਤਰ ਪਵਨਦੀਪ ਸਿੰਘ, ਅਮਨਦੀਪ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਸਮਾਗਮ ਵਿਚ ਬੇਗ਼ਮਪੁਰਾ ਏਕਤਾ ਦਲ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਕਿੰਦਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।