ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ
04:13 AM Apr 03, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ 2 ਅਪਰੈਲ
ਪੱਛਮੀ ਦਿੱਲੀ ਦੇ ਗੁਰਦਵਾਰਾ ਰਾਜੌਰੀ ਗਾਰਡਨ ਵਿੱਚ ਬੱਚਿਆਂ ਦੀ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਸੁਖਮਨੀ ਸਾਹਿਬ ਦਾ ਪਾਠ ਜ਼ੁਬਾਨੀ ਯਾਦ ਕਰ ਕੇ ਸੁਣਾਇਆ। ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਧਰਮ ਪ੍ਰਚਾਰ ਦੇ ਮੁਖੀ ਦਲੀਪ ਸਿੰਘ ਸੇਥੀ, ਬੀਬੀ ਸਤਨਾਮ ਕੌਰ ਅਤੇ ਸਤਿੰਦਰ ਕੌਰ ਦੇ ਵਿਸ਼ੇਸ਼ ਯਤਨਾਂ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿੱਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਪ੍ਰਬੰਧਕਾਂ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਨਕਦ ਇਨਾਮ ਅਤੇ ਹੋਰ ਇਨਾਮਾਂ ਨਾਲ ਉਤਸ਼ਾਹਿਤ ਕੀਤਾ। ਸੰਗਤ ਵੱਲੋਂ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਦਲੀਪ ਸਿੰਘ ਸੇਥੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ।
Advertisement
Advertisement