ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੱਦਾ
05:03 AM May 31, 2025 IST
ਭਗਤਾ ਭਾਈ: ਚੇਅਰਪਰਸਨ ਬੀਬੀ ਕਰਤਾਰ ਕੌਰ ਤੇ ਉੱਪ ਚੇਅਰਮੈਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿਖੇ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਬੱਚਿਆਂ ਨੇ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ। ਬੱਚਿਆਂ ਨੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕੀਤੀ। ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਚੇਅਰਪਰਸਨ ਕਰਤਾਰ ਕੌਰ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਡਾਇਰੈਕਟਰ ਸਰਬਪਾਲ ਸ਼ਰਮਾ, ਪ੍ਰਿੰਸੀਪਲ ਅਮਰਜੀਤ ਸਿੰਘ ਖਾਈ ਤੇ ਕੋਆਰਡੀਨੇਟਰ ਵੀਨਾ ਰਾਣੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement