ਬੱਚਿਆਂ ਨੇ ਪੌਦੇ ਵੰਡ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ
05:01 AM May 31, 2025 IST
ਭਗਤਾ ਭਾਈ: ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਯੂਥ ਅਤੇ ਈਕੋ ਕਲੱਬ ਦੇ ਵਿਦਿਆਰਥੀਆਂ ਨੇ ‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਤਹਿਤ ਸਥਾਨਕ ਸ਼ਹਿਰ ਵਿਚ ਲੋਕਾਂ ਨੂੰ ਪੌਦੇ ਵੰਡ ਕੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ। ਸਕੂਲ ਦੇ ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ ਤੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵੱਖ-ਵੱਖ ਕਿਸਮ ਦੇ ਰੁੱਖ ਦੇ ਕੇ ਬੱਚਿਆਂ ਨੂੰ ਸ਼ਹਿਰ ਲਈ ਰਵਾਨਾ ਕੀਤਾ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਵਧਦੀ ਗਰਮੀ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਰੁੱਖ ਲਾਉਣੇ ਬਹੁਤ ਜ਼ਰੂਰੀ ਹਨ। ਇਸ ਮੌਕੇ ਸਕੂਲ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਹਾਜ਼ਰ ਸਨ।
Advertisement
Advertisement