ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕਾਬੂ
03:14 AM Jun 17, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 16 ਜੂਨ
ਇੱਥੋਂ ਨੇੜਲੇ ਇਲਾਕੇ ਵਿਚ ਅੱਠ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋੋਸ਼ ਹੇਠ ਇਕ ਜਣੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ ਭਾਈ ਕੀ ਪਿਸ਼ੌਰ ਵਿਚ ਨੌਜਵਾਨ ਵੱਲੋਂ ਬੱਚੀ ਨਾਲ ਕਥਿਤ ਜਬਰ ਜਨਾਹ ਕੀਤਾ ਗਿਆ। ਪੁਲੀਸ ਨੇ ਮੁਸਤੈਦੀ ਦਿਖਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੜਕੀ ਦੇ ਪਰਿਵਾਰ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਲੜਕੀ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਅਨੁਸਾਰ ਪਿੰਡ ਨਾਲ ਬਾਬਾ ਸਿੱਧ ’ਤੇ ਪਰਿਵਾਰ ਮੱਥਾ ਟੇਕਣ ਗਿਆ ਸੀ ਅਤੇ ਬੱਚੀ ਇਕੱਲੀ ਸੀ ਤੇ ਨੌਜਵਾਨ ਘਰ ਵਿੱਚ ਜਬਰੀ ਦਾਖਲ ਹੋਇਆ। ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੀੜਤ ਨੂੰ ਇਨਸਾਫ ਮਿਲੇ।
Advertisement
Advertisement