ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ 20 ਸਾਲ ਦੀ ਕੈਦ
05:42 AM May 21, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਈ
ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤ੍ਰਿਪਤਜੋਤ ਕੌਰ ਦੀ ਅਦਾਲਤ ਵੱਲੋਂ ਦੋਸ਼ੀ ਉਮੇਸ਼ ਯਾਦਵ ਨੂੰ ਸੱਤ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ 40 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧ ਵਿਚ ਥਾਣਾ ਸਦਰ ਵਿੱਚ 7.5.2023 ਨੂੰ ਉਮੇਸ਼ ਯਾਦਵ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਦੋਸ਼ੀ ਜੋ ਟਾਈਲਾਂ ਲਗਾਉਣ ਲਈ ਲੇਬਰ ਵਜੋਂ ਕੰਮ ਕਰਦਾ ਸੀ, ਸ਼ਿਕਾਇਤਕਰਤਾ ਦੇ ਘਰ ਕੰਮ ਕਰਨ ਲਈ ਆਇਆ ਸੀ ਅਤੇ ਨਾਬਾਲਗ ਨਾਲ ਬਲਾਤਕਾਰ ਤੇ ਜਿਨਸੀ ਸ਼ੋਸ਼ਣ ਕੀਤਾ। ਅਦਾਲਤ ਨੇ ਦੱਸਿਆ ਕਿ ਦੋਸ਼ੀ ਨੂੰ ਸੱਤ ਸਾਲ ਦੀ ਨਾਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
Advertisement
Advertisement