ਭਗਤਪੁਰਾ ’ਚ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ
05:03 AM Dec 12, 2024 IST
ਸ਼ਹਿਣਾ: ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਭਗਤਪੁਰਾ ਮੌੜ ਵਿੱਚ 7 ਲੱਖ 26 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਸ੍ਰੀ ਉਗੋਕੇ ਨੇ ਕਿਹਾ ਕਿ ਸਕੂਲ ਦੀ ਨਵੀਂ ਬਣੀ ਇਮਾਰਤ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਕਈ ਗੁਣਾ ਬਿਹਤਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਤੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਉਚੇਚੇ ਕਦਮ ਚੁੱਕੇ ਜਾ ਜਾਣਗੇ। ਇਸ ਮੌਕੇ ‘ਆਪ’ ਆਗੂ ਲਵਦੀਪ ਸਿੰਘ ਭਗਤਪੁਰਾ, ਮੁੱਖ ਅਧਿਆਪਕ ਪੂਰਨ ਸਿੰਘ, ਕਪਿਲ ਦੇਵ, ਸਰਪੰਚ ਕੁਲਵੰਤ ਰਾਮ, ਗੁਰਜੀਤ ਸਿੰਘ, ਸੁਰਜੀਤ ਕੌਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement