ਭਗਤ ਕਬੀਰ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਸੈਮੀਨਾਰ ਅੱਜ
05:19 AM Jun 11, 2025 IST
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ
ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਭਲਕੇ 11 ਜੂਨ ਨੂੰ ਸਵੇਰੇ ਸਾਢੇ 11 ਵਜੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਬੁਲਾਰੇ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਉਦਘਾਟਨ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਕਰਨਗੇ ਜਦੋਂਕਿ ਦਰਦ ਪੰਜਾਬ ਦਾ ਦੇ ਕਨਵੀਨਰ ਕਿਰਨਬੀਰ ਸਿੰਘ ਕੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।
Advertisement
Advertisement