ਭਗਵੰਤ ਮਾਨ ਅਤੇ ਨਾਇਬ ਸੈਣੀ ਨੇ ਜਹਾਜ਼ ਹਾਦਸੇ ’ਤੇ ਦੁੱਖ ਪ੍ਰਗਟਾਇਆ
04:34 AM Jun 13, 2025 IST
ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਪੰਜਾਬ ਦੇ ਮੁੱਖ ਮੰਰੀ ਭਗਵੰਤ ਸਿੰਘ ਮਾਨ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਹਾਜ਼ ਦੇ ਉਡਾਣ ਭਰਨ ਦੌਰਾਨ ਰਿਹਾਇਸ਼ੀ ਖੇਤਰ ਨੇੜੇ ਹਾਦਸਾਗ੍ਰਸਤ ਹੋਣ ਅਤੇ ਧੂੰਏਂ ਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮੁਸਾਫ਼ਰਾਂ ਦੇ ਨਾਲ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੇ ਦੇਹਾਂਤ ’ਤੇ ਵੀ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦਿਲ ਦਹਿਲਾਉਣ ਵਾਲੀ ਹੈ।
Advertisement
Advertisement