ਭਤੀਜੇ ਨੇ ਚਾਚੇ ’ਤੇ ਗੋਲੀਆਂ ਚਲਾਈਆਂ; ਜਾਨੀ ਨੁਕਸਾਨ ਤੋਂ ਬਚਾਅ
03:03 AM May 30, 2025 IST
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਬੋਹਣ ਵਿਚ ਅੱਜ ਸਵੇਰੇ ਗੋਲੀਆਂ ਚੱਲਣ ਕਾਰਨ ਦਹਿਸ਼ਤ ਪੈਦਾ ਹੋ ਗਈ। ਪਿੰਡ ਦੇ ਵਸਨੀਕ ਗੁਰਪ੍ਰੀਤ ਸਿੰਘ ਗੋਪੀ ਨੇ ਆਪਣੇ ਚਾਚੇ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਜਾਨੀ ਨੁਕਸਾਨ ਨਹੀਂ ਹੋਇਆ। ਬੋਹਣ ਵਾਸੀ ਸੁਖਵੰਤ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਖੇਤਾਂ ਤੋਂ ਵਾਪਸ ਆਇਆ ਤਾਂ ਗੋਪੀ ਅਤੇ ਉਸ ਦੇ ਇਕ ਸਾਥੀ ਨੇ ਉਸ ’ਤੇ ਗੋਲੀਆਂ ਚਲਾਈਆਂ। ਉਸ ਨੇ ਗੱਡੀ ਦੇ ਓਹਲੇ ਹੋ ਕੇ ਆਪਣੀ ਜਾਨ ਬਚਾਈ। ਉਸ ਨੇ ਦੱਸਿਆ ਕਿ ਗੋਪੀ ਉਨ੍ਹਾਂ ਨਾਲ ਰੰਜਿਸ਼ ਰੱਖਦਿਆਂ ਪਰਿਵਾਰ ਨੂੰ ਡਰਾਉਂਦਾ ਧਮਕਾਉਂਦਾ ਰਿਹਾ ਹੈ। ਪੁਲੀਸ ਨੇ ਮੌਕੇ ਤੋਂ ਚਾਰ ਖੋਲ ਬਰਾਮਦ ਕੀਤੇ। ਫ਼ਿਲਹਾਲ ਇਹ ਪਤਾ ਨਹੀਂ ਲੱਗਿਆ ਕਿ ਗੋਪੀ ਕੋਲ ਲਾਇਸੈਂਸੀ ਹਥਿਆਰ ਸੀ ਜਾਂ ਨਾਜਾਇਜ਼।
Advertisement
Advertisement