ਭਰਾਜ ਵੱਲੋਂ ਰਾਮਪੁਰਾ ਤੇ ਬਲਿਆਲ ’ਚ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ
06:00 AM Apr 12, 2025 IST
ਭਵਾਨੀਗੜ੍ਹ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸਬ-ਡਿਵੀਜ਼ਨ ਦੇ ਪਿੰਡ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ, ਸਰਕਾਰੀ ਹਾਈ ਸਕੂਲ ਰਾਮਪੁਰਾ ਅਤੇ ਸਰਕਾਰੀ ਹਾਈ ਸਕੂਲ ਬਲਿਆਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ ਲਈ 40 ਲੱਖ ਰੁਪਏ ਗ੍ਰਾਂਟ ਵੱਜੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੂਲ ਨੂੰ ਸਕੂਲ ਆਫ ਹੈਪੀਨੈੱਸ ਐਲਾਨਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਰਾਮਪੁਰਾ ਵਿੱਚ 1.20 ਲੱਖ ਅਤੇ ਸਰਕਾਰੀ ਹਾਈ ਸਕੂਲ ਬਲਿਆਲ ਵਿੱਚ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement