ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਰਾਜ ਵੱਲੋਂ ਵਿਦਿਆਰਥਣ ਇਮਾਨਤ ਕੌਰ ਦਾ ਸਨਮਾਨ

05:36 AM May 20, 2025 IST
featuredImage featuredImage
ਪਿੰਡ ਸਕਰੌਦੀ ਵਿੱਚ ਵਿਦਿਆਰਥਣ ਇਮਾਨਤ ਕੌਰ ਦਾ ਸਨਮਾਨ ਕਰਦੇ ਹੋਏ ਵਿਧਾਇਕ ਭਰਾਜ।
ਮੇਜਰ ਸਿੰਘ ਮੱਟਰਾਂ
Advertisement

ਭਵਾਨੀਗੜ੍ਹ, 19 ਮਈ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿਚ ਸ਼ਾਮਲ ਹੋਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ੍ਹ ਦੀ ਸਾਇੰਸ ਵਿਸ਼ੇ ਦੀ ਵਿਦਿਆਰਥਾਣ ਇਮਾਨਤ ਕੌਰ ਨੂੰ ਉਸ ਦੇ ਪਿੰਡ ਸਕਰੌਦੀ ਵਿਖੇ ਸਥਿਤ ਘਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ।

Advertisement

ਇੱਥੇ ਦੱਸਣਯੋਗ ਹੈ ਕਿ ਇਮਾਨਤ ਕੌਰ ਪੁੱਤਰੀ ਪਵਿੱਤਰ ਸਿੰਘ ਵਾਸੀ ਪਿੰਡ ਸਕਰੌਦੀ ਨੇ 500 ਵਿੱਚੋਂ 486 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਵਿਧਾਇਕ ਭਰਾਜ ਨੇ ਕਿਹਾ ਕਿ ਪਿੰਡਾਂ ਦੇ ਬੱਚਿਆਂ ਵਿੱਚ ਬਹੁਤ ਜ਼ਿਆਦਾ ਪ੍ਰਤਿਭਾ ਛੁਪੀ ਹੁੰਦੀ ਹੈ ਪਰ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਜ਼ਾਹਰ ਕਰਨ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਮਾਨਤ ਕੌਰ ਨੂੰ ਜ਼ਿੰਦਗੀ ਦੇ ਅਗਲੇਰੇ ਪੜਾਅ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਮਾਨਤ ਕੌਰ ਦੀ ਮਾਤਾ ਪਰਮਜੀਤ ਕੌਰ, ਸਰਪੰਚ ਜਸਵਿੰਦਰ ਕੌਰ ਅਤੇ ਗੁਰਮਿੰਦਰ ਸਿੰਘ ਬਬਲਾ ਪੰਚ ਹਾਜ਼ਰ ਸਨ।

 

 

Advertisement